ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ ਖ਼ਦਸ਼ਾ

Sunday, Aug 30, 2026 - 11:15 AM (IST)

ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ ਖ਼ਦਸ਼ਾ

ਜਲੰਧਰ (ਮਹੇਸ਼)–ਕਮਿਸ਼ਨਰੇਟ ਪੁਲਸ ਜਲੰਧਰ ਦੇ ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਇਲਾਕੇ ਨਿਊ ਰਤਨ ਨਗਰ ਦੇ ਖਾਲੀ ਪਲਾਟ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਲਾਸ਼ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਦੇ ਨਿਸ਼ਾਨ ਮਿਲਣ ਤੋਂ ਬਾਅਦ ਸਥਾਨਕ ਲੋਕਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ, ਜਦਕਿ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਡੂੰਘਾਈ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਮ੍ਰਿਤਕ ਦੀ ਪਛਾਣ ਨਿਊ ਰਤਨ ਨਗਰ ਦੇ ਰਹਿਣ ਵਾਲੇ 26 ਸਾਲਾ ਸੰਦੀਪ ਕੁਮਾਰ ਵਜੋਂ ਹੋਈ ਹੈ। ਪੁਲਸ ਵੱਲੋਂ ਸੰਦੀਪ ਕੁਮਾਰ ਕੇਸ਼ਵ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ ਅਤੇ ਪੂਰੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...

PunjabKesari

ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸੰਦੀਪ ਪਿਛਲੇ ਕੁਝ ਸਮੇਂ ਤੋਂ ਬੀਮਾਰ ਸੀ ਅਤੇ 3 ਦਿਨ ਪਹਿਲਾਂ ਹੀ ਹਸਪਤਾਲ ਤੋਂ ਇਲਾਜ ਦੇ ਬਾਅਦ ਘਰ ਪਰਤਿਆ ਸੀ। ਸ਼ਨੀਵਾਰ ਸਵੇਰੇ ਉਸ ਦੀ ਲਾਸ਼ ਘਰ ਦੇ ਨੇੜੇ ਸਥਿਤ ਖਾਲੀ ਪਲਾਟ ਵਿਚ ਪਈ ਮਿਲੀ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਅਤੇ ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਮੱਥੇ ਅਤੇ ਸਰੀਰ 'ਤੇ ਸੱਟ ਦੇ ਨਿਸ਼ਾਨ ਵਿਖਾਈ ਦੇ ਰਹੇ ਸਨ। ਕੁਝ ਲੋਕਾਂ ਨੇ ਸ਼ੱਕ ਜਤਾਇਆ ਕਿ ਸੱਟਾਂ ਕਿਸੇ ਹਮਲੇ ਦਾ ਨਤੀਜਾ ਹੋ ਸਕਦੀਆਂ ਹਨ, ਜਦਕਿ ਹੋਰਨਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦਾ ਕਿਸੇ ਵਿਅਕਤੀ ਨਾਲ ਵਿਵਾਦ ਵੀ ਹੋਇਆ ਸੀ, ਹਾਲਾਂਕਿ ਪੁਲਸ ਨੇ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਕੀਤੀ।

ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ ਲਈ ਅਹਿਮ ਐਲਾਨ

ਥਾਣਾ ਮੁਖੀ ਜੈਇੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਮੱਥੇ 'ਤੇ ਸੱਟ ਦਾ ਨਿਸ਼ਾਨ ਮਿਲਿਆ ਹੈ। ਇਹ ਸੱਟ ਕਿਨ੍ਹਾਂ ਹਾਲਾਤ ਵਿਚ ਲੱਗੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੰਭਵ ਹੈ ਕਿ ਡਿੱਗਣ ਦੌਰਾਨ ਪੱਥਰ ਨਾਲ ਸੱਟ ਲੱਗੀ ਹੋਵੇ ਪਰ ਪੂਰੀ ਸਥਿਤੀ ਪੋਸਟਮਾਰਟਮ ਦੀ ਰਿਪੋਰਟ ਵਿਚ ਹੀ ਸਾਹਮਣੇ ਆਵੇਗੀ। ਪੁਲਸ ਵੱਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਨਸ਼ੇ ਨੇ ਉਜਾੜਿਆ ਘਰ! ਨੌਜਵਾਨ ਪੁੱਤ ਦੀ ਮੌਤ, ਦੋਸਤਾਂ ਨੇ ਖੇਤਾਂ 'ਚ ਦੱਬੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News