ਮਾਮਲਾ ਭੇਤ-ਭਰੇ ਹਾਲਾਤ ’ਚ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ ਦਾ

Sunday, Jul 15, 2018 - 08:10 AM (IST)

ਮਾਮਲਾ ਭੇਤ-ਭਰੇ ਹਾਲਾਤ ’ਚ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ ਦਾ

ਗਿੱਦਡ਼ਬਾਹਾ (ਕੁਲਭੂਸ਼ਨ) - ਬੀਤੇ ਦਿਨ ਗਿੱਦਡ਼ਬਾਹਾ ਦੇ ਬਾਬਾ ਗੰਗਾ ਰਾਮ ਇਨਕਲੇਵ ਦੇ ਇਕ ਘਰ ’ਚੋਂ ਮਾਂ-ਪੁੱਤ ਦੀਆਂ ਖੂਨ ਨਾਲ ਲੱਥ-ਪੱਥ ਲਾਸ਼ਾਂ ਮਿਲਣ ਤੋਂ ਬਾਅਦ ਘਟਨਾ ਦੀ ਜਾਂਚ ’ਚ ਲੱਗੀ ਥਾਣਾ ਗਿੱਦਡ਼ਬਾਹਾ ਪੁਲਸ ਨੇ ਮੁੱਢਲੀ ਜਾਂਚ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ  ਮਾਮਲਾ ਦਰਜ ਕਰ ਲਿਆ ਹੈ।  ਇਸ ਸਬੰਧੀ ਐੱਸ. ਐੱਚ. ਓ. ਕੇਵਲ ਸਿੰਘ ਨੇ ਦੱਸਿਆ ਕਿ ਉਹ ਏ. ਐੱਸ. ਆਈ. ਜਲਜੀਤ ਸਿੰਘ ਤੇ ਪੁਲਸ ਪਾਰਟੀ ਨਾਲ ਇਸ ਮਾਮਲੇ ’ਚ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਲਈ ਫਰੀਦਕੋਟ ਵਿਖੇ ਗਏ ਸਨ ਅਤੇ ਫਿਲਹਾਲ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਅਗਲੀ ਸਥਿਤੀ ਸਾਫ਼ ਹੋਵੇਗੀ।
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਸੁਗਰੀਵ ਸਿੰਘ ਦੇ ਚਾਚਾ ਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਰੁਖਾਲਾ ਨੇ ਦੱਸਿਆ ਹੈ ਕਿ ਉਸ ਦੇ ਭਰਾ ਸ਼ਮਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸ ਦੀ ਭਰਜਾਈ ਸ਼ਰਨਜੀਤ ਕੌਰ ਅਤੇ ਉਸ ਦਾ ਬੇਟਾ ਸੁਗਰੀਵ ਸਿੰਘ  ਗਿੱਦਡ਼ਬਾਹਾ ਵਿਖੇ ਰਹਿੰਦੇ ਸਨ ਅਤੇ ਦੁਕਾਨ ’ਤੇ ਕੰਮ ਕਰਨ ਵਾਲੇ ਮਨੋਜ ਕੁਮਾਰ ਅਤੇ ਸਫ਼ਾਈ ਮੁਲਾਜ਼ਮ ਨੇ ਘਰ ਜਾ ਕੇ ਦੇਖਿਆ ਤਾਂ ਪਤਾ ਲੱਗਾ ਕਿ ਸ਼ਰਨਜੀਤ ਕੌਰ ਤੇ ਸੁਗਰੀਵ ਦੀਅਾਂ ਲਾਸ਼ਾਂ ਜ਼ਮੀਨ ’ਤੇ ਪਈਅਾਂ ਸਨ ਅਤੇ ਸਿਰ ’ਤੇ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋਈ ਸੀ।  ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਅਾਂ ਹਨ।


Related News