ਜਲੰਧਰ ਵਿਖੇ ਹੋਟਲ ''ਚ ਮਚੀ ਹਫ਼ੜਾ-ਦਫ਼ੜੀ, ਕਮਰੇ ਦੇ ਅੰਦਰ ਦਾ ਮੰਜ਼ਰ ਵੇਖ ਸਟਾਫ਼ ਦੇ ਉੱਡੇ ਹੋਸ਼

09/30/2023 11:51:53 AM

ਜਲੰਧਰ (ਸੁਨੀਲ)–ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਕਾਨਪੁਰ ਨੇੜੇ ਹਾਈਵੇਅ ’ਤੇ ਸਥਿਤ ਇਕ ਹੋਟਲ ਦੇ ਕਮਰੇ ਵਿਚ ਪੱਖੇ ਨਾਲ ਲਟਕਦੀ ਲਾਸ਼ ਮਿਲੀ, ਜਿਸ ਤੋਂ ਬਾਅਦ ਹੋਟਲ ਮਾਲਕ ਅਤੇ ਸਟਾਫ਼ ਦੇ ਹੱਥ-ਪੈਰ ਫੁੱਲ ਗਏ। ਹੋਟਲ ਮਾਲਕ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਸਿਕੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਐਸ. ਐੱਚ. ਓ. ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ਕਾਨਪੁਰ ਨੇੜੇ ਹਾਈਵੇਅ ’ਤੇ ਸਥਿਤ ਵਲੈਤੀ ਹੋਟਲ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਨੇ 2 ਦਿਨ ਪਹਿਲਾਂ ਇਕ ਵਿਅਕਤੀ ਨੂੰ ਕਮਰਾ ਕਿਰਾਏ ’ਤੇ ਦਿੱਤਾ ਸੀ, ਜੋ ਸਵੇਰੇ ਹੋਟਲ ਵਿਚੋਂ ਚਲਾ ਜਾਂਦਾ ਸੀ ਅਤੇ ਸ਼ਾਮ ਨੂੰ ਵਾਪਸ ਆਉਂਦਾ ਸੀ ਪਰ ਸਵੇਰੇ ਲਗਭਗ 11.30 ਵਜੇ ਉਨ੍ਹਾਂ ਨੇ ਦਰਵਾਜ਼ਾ ਖੜ੍ਹਕਾਇਆ ਤਾਂ ਅੰਦਰੋਂ ਕੋਈ ਜਵਾਬ ਨਹੀਂ ਆਇਆ। ਹੋਟਲ ਸਟਾਫ਼ ਵੱਲੋਂ ਆਵਾਜ਼ ਲਗਾਉਣ ਦੇ ਬਾਵਜੂਦ ਜਦੋਂ ਕਮਰੇ ਵਿਚ ਕੋਈ ਹਲਚਲ ਨਾ ਹੋਈ ਤਾਂ ਉਹ ਘਬਰਾ ਗਏ, ਜਿਸ ਕਾਰਨ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ:  ਕਿਸਾਨ ਅੰਦੋਲਨ ਨਾਲ 381 ਟਰੇਨਾਂ ਪ੍ਰਭਾਵਿਤ, ਯਾਤਰੀ ਪਰੇਸ਼ਾਨ, ਡੇਰਾ ਬਿਆਸ ਦੇ 3000 ਸੇਵਾਦਾਰ ਫਸੇ

PunjabKesari

ਐੱਸ. ਐੱਚ. ਓ. ਨੇ ਦੱਸਿਆ ਕਿ ਜਦੋਂ ਉਹ ਉਥੇ ਪਹੁੰਚੇ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਦਰਵਾਜ਼ੇ ਨੂੰ ਧੱਕਾ ਮਾਰ ਕੇ ਖੋਲ੍ਹਿਆ ਗਿਆ। ਜਿਵੇਂ ਹੀ ਦਰਵਾਜ਼ਾ ਖੁੱਲ੍ਹਿਆ ਤਾਂ ਵੇਖਿਆ ਕਿ ਵਿਅਕਤੀ ਛੱਤ ਦੇ ਪੱਖੇ ਨਾਲ ਫਾਹਾ ਲੈ ਕੇ ਲਟਕਿਆ ਹੋਇਆ ਸੀ। ਪੁਲਸ ਨੇ ਤੁਰੰਤ ਉਸ ਨੂੰ ਹੇਠਾਂ ਉਤਾਰਿਆ ਅਤੇ ਜਦੋਂ ਚੈੱਕ ਕੀਤਾ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜ ਕੁਮਾਰ (41) ਪੁੱਤਰ ਦਰਸ਼ਨ ਸਿੰਘ ਵਾਸੀ ਜਿੰਦਾ ਰੋਡ ਸੂਰਤ ਨਗਰ ਜਲੰਧਰ ਵਜੋਂ ਹੋਈ। ਇਸ ਸਬੰਧੀ ਰਾਜ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਰਾਜ ਕੁਮਾਰ ਦੀ ਪਤਨੀ ਸੋਮਾ ਰਾਣੀ ਨੇ ਕਿਹਾ ਕਿ ਰਾਜ ਕੁਮਾਰ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਸੀ ਅਤੇ ਉਸ ਦੀ ਦਵਾਈ ਚੱਲ ਰਹੀ ਸੀ। ਰਾਜ ਕੁਮਾਰ ਦੀ ਪਤਨੀ ਦੇ ਬਿਆਨਾਂ ’ਤੇ ਪੁਲਸ ਨੇ 174 ਦੀ ਕਾਰਵਾਈ ਕੀਤੀ ਹੈ। ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਗਿਆ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:  ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲਾ: ਮੁਅੱਤਲ SHO ਨਵਦੀਪ ਦਾ ਨਹੀਂ ਲੱਗਾ ਕੋਈ ਸੁਰਾਗ, ਪਰਿਵਾਰ ਨੇ ਦਿੱਤੀ ਚਿਤਾਵਨੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News