ਫਗਵਾੜਾ ਰੇਲਵੇ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

03/07/2024 5:21:21 PM

ਫਗਵਾੜਾ (ਸੋਨੂੰ)- ਫਗਵਾੜਾ ਰੇਲਵੇ ਸਟੇਸ਼ਨ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਮਗਰੋਂ ਇਲਾਕੇ 'ਚ ਸਨਸਨੀ ਫੈਲ ਗਈ। ਇਸ ਦੀ ਸੂਚਨਾ ਮੌਕੇ ਉਤੇ ਜੀ. ਆਰ. ਪੀ. ਨੂੰ ਦਿੱਤੀ ਗਈ। ਜੀ. ਆਰ. ਪੀ. ਚੌਂਕੀ ਇੰਚਾਰਜ ਪਰਮਜੀਤ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਭੇਜ ਦਿੱਤਾ ਹੈ। ਵਿਅਕਤੀ ਦੀ ਪਛਾਣ ਲਈ ਲਾਸ਼ ਨੂੰ ਫਗਵਾੜਾ ਦੇ ਸਿਵਲ ਹਸਪਤਾਲ 'ਚ 72 ਘੰਟਿਆਂ ਲਈ ਰੱਖਿਆ ਗਿਆ ਹੈ। ਵਿਅਕਤੀ ਕੋਲ ਕੋਈ ਪਛਾਣ ਪੱਤਰ ਨਾ ਹੋਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ।

PunjabKesari

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਚੌਂਕੀ ਇੰਚਾਰਜ ਪਰਮਜੀਤ ਨੇ ਦੱਸਿਆ ਕਿ ਚੌਂਕੀ ਵਿੱਚ ਕਿਸੇ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਕਿਸੇ ਨੇ ਦਿੱਤੀ ਸੀ। ਜਿਸ ਤੋਂ ਬਾਅਦ ਅਸੀਂ ਮੌਕੇ 'ਤੇ ਪਹੁੰਚ ਗਏ। ਉਸ ਕੋਲੋਂ ਕੋਈ ਕਾਗਜ਼ਾਤ ਨਹੀਂ ਮਿਲੇ, ਜਿਸ ਕਾਰਨ ਪਛਾਣ ਨਹੀਂ ਹੋ ਸਕੀ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਅਕਾਲੀ ਦਲ ਨਾਲ ਸਮਝੌਤੇ ਲਈ ਬੀਬੀ ਜਗੀਰ ਕੌਰ ਨੇ ਰੱਖੀਆਂ ਇਹ ਸ਼ਰਤਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News