ਜਲੰਧਰ ਵਿਖੇ ਬੱਲੇ-ਬੱਲੇ ਫਾਰਮ ਨੇੜੇ ਮਿਲੀ ਕਰੀਬ 5 ਸਾਲਾ ਬੱਚੇ ਦੀ ਲਾਸ਼, ਫ਼ੈਲੀ ਸਨਸਨੀ, ਕਤਲ ਦਾ ਸ਼ੱਕ

03/17/2024 6:18:16 PM

ਜਲੰਧਰ (ਵਰੁਣ)- ਜਲੰਧਰ ਵਿਖੇ ਬੱਲੇ-ਬੱਲੇ ਫਾਰਮ ਨੇੜੇ ਖ਼ਾਲੀ ਪਲਾਟ 'ਚੋਂ ਪੰਜ ਸਾਲਾ ਬੱਚੇ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਬੱਚਾ ਫਲਾਈਓਵਰ ਦੇ ਹੇਠਾਂ ਝਾੜੂ ਬਣਾਉਣ ਵਾਲੇ ਪਰਿਵਾਰ ਨਾਲ ਸਬੰਧਤ ਸੀ। ਬੱਚੇ ਦਾ ਸਰੀਰ ਬੁਰੀ ਤਰ੍ਹਾਂ ਨਾਲ ਫੁੱਲਿਆ ਹੋਇਆ ਸੀ, ਜਿਸ ਕਾਰਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੱਚੇ ਦੀ ਮੌਤ ਇਕ-ਦੋ ਦਿਨ ਪਹਿਲਾਂ ਹੋਈ ਸੀ। ਸ਼ੱਕ ਹੈ ਕਿ ਕਿਸੇ ਨੇ 5 ਸਾਲ ਦੇ ਬੱਚੇ ਦਾ ਕਤਲ ਕਰਕੇ ਲਾਸ਼ ਉਥੇ ਹੀ ਸੁੱਟ ਦਿੱਤੀ ਹੈ।

ਇਹ ਵੀ ਪੜ੍ਹੋ:  ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ

ਬੱਚੇ ਦੇ ਸਰੀਰ 'ਤੇ ਕੋਈ ਕੱਪੜਾ ਨਹੀਂ ਸੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੱਚਾ ਕੁਝ ਦਿਨਾਂ ਤੋਂ ਲਾਪਤਾ ਸੀ ਪਰ ਪਰਿਵਾਰ ਨੇ ਪੁਲਸ ਕੋਲ ਗੁੰਮਸ਼ੁਦਗੀ ਦੀ ਕੋਈ ਰਿਪੋਰਟ ਦਰਜ ਨਹੀਂ ਕਰਵਾਈ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ। ਲਾਸ਼ ਦੀ ਸੂਚਨਾ ਮਿਲਦੇ ਹੀ ਥਾਣਾ 8 ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਮੁਕੇਰੀਆਂ 'ਚ ਗੈਂਗਸਟਰ ਨੂੰ ਫੜ੍ਹਨ ਗਈ CIA ਦੀ ਟੀਮ 'ਤੇ ਚਲਾ 'ਤੀਆਂ ਗੋਲ਼ੀਆਂ, ਇਕ ਮੁਲਾਜ਼ਮ ਦੀ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


shivani attri

Content Editor

Related News