ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ ਮਿਲੀ ਬਜ਼ੁਰਗ ਦੀ ਲਾਸ਼, ਫੈਲੀ ਸਨਸਨੀ
Thursday, Jan 18, 2024 - 11:57 AM (IST)

ਸੁਲਤਾਨਪੁਰ ਲੋਧੀ (ਧੀਰ)-ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ ਇਕ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਨੇ ਥਾਣਾ ਸੁਲਤਾਨਪੁਰ ਲੋਧੀ ਨੂੰ ਫੋਨ ਕਰਕੇ ਸੂਚਨਾ ਦਿੱਤੀ ਸੀ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਦਰਸ਼ਨੀ ਡਿਉਢੀ ਨੇੜੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੈ। ਜਿਸ ‘ਤੇ ਉਹ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਪਰ ਅਜੇ ਤੱਕ ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਜਲੰਧਰ: 19 ਸਾਲਾ ਮੁੰਡੇ ਦੇ ਕਤਲ ਮਾਮਲੇ 'ਚ 'ਲਵ ਐਂਗਲ' ਆਇਆ ਸਾਹਮਣੇ, CCTV ਫੁਟੇਜ 'ਚ 5 ਸ਼ੱਕੀ ਕੈਦ
ਉਨ੍ਹਾਂ ਦੱਸਿਆ ਕਿ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਪੁਲਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਪਿਛਲੇ ਕਾਫ਼ੀ ਸਮੇਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਰਹਿ ਕੇ ਗੁਜ਼ਾਰਾ ਕਰਦਾ ਸੀ। ਬਜੁਰਗ ਅਜੇ ਚੱਲ ਫਿਰ ਵੀ ਨਹੀਂ ਸਕਦਾ ਸੀ।
ਇਹ ਵੀ ਪੜ੍ਹੋ : ਵੋਲਵੋ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਜਲਦ ਮਿਲੇਗੀ ਯਾਤਰੀਆਂ ਨੂੰ ਇਹ ਖ਼ਾਸ ਸਹੂਲਤ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।