Punjab: ਸ਼ਮਸ਼ਾਨਘਾਟ ਨੇੜੇ ਖੜ੍ਹੀ ਗੱਡੀ ਦਾ ਅੰਦਰਲਾ ਹਾਲ ਵੇਖ ਲੋਕ ਰਹਿ ਗਏ ਹੱਕੇ-ਬੱਕੇ, ਪੁਲਸ ਨੂੰ ਪਾ ''ਤੀਆਂ ਭਾਜੜਾਂ
Sunday, May 04, 2025 - 01:31 PM (IST)

ਕਪੂਰਥਲਾ/ਬੇਗੋਵਾਲ- ਬੇਗੋਵਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੇਗੋਵਾਲ ਵਿਖੇ ਪਿੰਡ ਲੱਖਣ ਕੇ ਵਿਚ ਸ਼ਮਸ਼ਾਨਘਾਟ ਨੇੜਿਓਂ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਦੀ ਮ੍ਰਿਤਕ ਦੇਹ ਗੱਡੀ ਵਿਚੋਂ ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਪੱਡਾ-ਗਡਾਣੀ ਸੜਕ ‘ਤੇ ਸਥਿਤ ਸ਼ਮਸ਼ਾਨਘਾਟ ਨੇੜਿਓਂ ਨੌਜਵਾਨ ਦੀ ਲਾਸ਼ ਕਾਰ ਵਿਚੋਂ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਕੀਰਤ ਸਿੰਘ ਗੋਰਾ (19) ਪੁੱਤਰ ਜੋਗਿੰਦਰ ਸਿੰਘ ਵਾਸੀ ਸੰਤਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਿਵਲ ਹਸਪਤਾਲ ਦੇ ਡਾਕਟਰ ਨੇ ਕੀਤੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ, ਮਾਮਲਾ ਕਰੇਗਾ ਹੈਰਾਨ
ਇਸ ਘਟਨਾ ਸਬੰਧੀ ਜਦੋਂ ਪਿੰਡ ਲੱਖਣ ਕੇ ਪੱਡਾ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਨਡਾਲਾ ਪੁਲਸ ਨੂੰ ਸੂਚਿਤ ਕੀਤਾ ਅਤੇ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਪਰਿਵਾਰਕ ਮੈਂਬਰ ਅਤੇ ਪੁਲਸ ਮੌਕੇ ‘ਤੇ ਪਹੁੰਚੀ। ਜਵਾਨ ਪੁੱਤ ਨੂੰ ਇਸ ਹਾਲਤ ਵਿਚ ਵੇਖ ਕੇ ਉਸ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕੀਤਾ ਪਹਿਲਾ ਸਤਿਸੰਗ
ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਕਪੂਰਥਲਾ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ। ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਪਿੰਡ ਲੱਖਣ ਕੇ ਪੱਡਾ ਦੇ ਪੰਚਾਇਤ ਮੈਂਬਰ ਜਸਵੰਤ ਵਿਰਲੀ ਨੇ ਦੱਸਿਆ ਕਿ ਉਕਤ ਗੱਡੀ ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਗਡਾਨੀ ਰੋਡ ਸ਼ਮਸ਼ਾਨਘਾਟ ਦੇ ਕੋਲ ਖੜ੍ਹੀ ਸੀ ਅਤੇ ਦੇਰ ਸ਼ਾਮ ਨੂੰ ਵੀ ਜਦੋਂ ਗੱਡੀ ਉੱਥੇ ਖੜ੍ਹੀ ਸੀ ਤਾਂ ਲੋਕਾਂ ਨੂੰ ਸ਼ੱਕ ਹੋਇਆ। ਲੋਕਾਂ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਸੀ।
ਇਹ ਵੀ ਪੜ੍ਹੋ: ਡਰਾਈਵਿੰਗ ਵਾਲੇ ਦੇਣ ਧਿਆਨ! ਟ੍ਰੈਫਿਕ ਚਲਾਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e