ਅਜਨਾਲਾ ’ਚ ਵਾਪਰੀ ਵਾਰਦਾਤ: ਭੇਤਭਰੇ ਹਾਲਤ ’ਚ ਸੜਕ ਦੇ ਕੰਢੇ ਤੋਂ ਮਿਲੀ ਨੌਜਵਾਨ ਦੀ ਲਾਸ਼
Friday, Oct 28, 2022 - 01:39 PM (IST)

ਅਜਨਾਲਾ/ਭਿੰਡੀ ਸੈਦਾ (ਗੁਰਜੰਟ)- ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਬੱਲੜਵਾਲ ਦੇ ਇੱਕ ਨੌਜਵਾਨ ਦੀ ਪੁਲਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਡੱਗ ਤੂਤ ਤੇ ਸੈਦਪੁਰ ਦੇ ਵਿਚਕਾਰ ਭੇਤਭਰੀ ਹਾਲਤ ਵਿਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੋਗਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬੱਲੜਵਾਲ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਸੜਕ ਦੇ ਕੰਢੇ ਤੋਂ ਬਰਾਮਦ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਸਰੀਰ ’ਤੇ ਅਣਗਿਣਤ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਨੌਜਵਾਨ ਦੇ ਪਰਿਵਾਰ ਵੱਲੋਂ ਕਤਲ ਦੇ ਦੋਸ਼ ਲਗਾਏ ਜਾ ਰਹੇ ਹਨ। ਪੁਲਸ ਥਾਣਾ ਭਿੰਡੀ ਸੈਦਾਂ ਵੱਲੋਂ ਇਸ ਮਾਮਲੇ ’ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਕਿਹਾ ਜਾ ਰਿਹਾ ਹੈ ਤਾਂ ਜੋ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਲਾਸ਼ ਨੂੰ ਥਾਣੇ ਵਿੱਚ ਰੱਖ ਕੇ ਕਤਲ ਦਾ ਮਾਮਲਾ ਦਰਜ ਕਰਵਾਉਣ ਲਈ ਕਿਹਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ