ਜ਼ੀਰਕਪੁਰ 'ਚ ਕਾਰ ਛੱਡ ਕੇ ਭੱਜਿਆ ਨੌਜਵਾਨ, ਖੋਲ੍ਹ ਕੇ ਵੇਖੀ ਤਾਂ ਪਈਆਂ ਭਾਜੜਾਂ

Wednesday, Nov 16, 2022 - 09:07 PM (IST)

ਜ਼ੀਰਕਪੁਰ 'ਚ ਕਾਰ ਛੱਡ ਕੇ ਭੱਜਿਆ ਨੌਜਵਾਨ, ਖੋਲ੍ਹ ਕੇ ਵੇਖੀ ਤਾਂ ਪਈਆਂ ਭਾਜੜਾਂ

ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ 'ਚ ਸ਼ਤਾਬਗੜ੍ਹ ਰੋਡ 'ਤੇ ਲਾਲ ਰੰਗ ਦੀ ਪੋਲੋ ਕਾਰ 'ਚੋਂ ਲੜਕੀ ਦੀ ਲਾਸ਼ ਮਿਲਣ ਨਾਲ ਉੱਥੇ ਭਾਜੜਾਂ ਪੈ ਗਈਆਂ। ਲਾਸ਼ ਕਾਰ ਦੀ ਪਿਛਲੀ ਸੀਟ 'ਤੇ ਪਈ ਹੋਈ ਸੀ। ਪੰਜਾਬ ਨੰਬਰ ਦੀ ਪੋਲੋ ਕਾਰ PB 10 DK 0322 ਸੜਕ ਕਿਨਾਰੇ ਖੜ੍ਹੀ ਸੀ। ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਕਾਰ ਮੌਕੇ 'ਤੇ ਛੱਡ ਕੇ ਫਰਾਰ ਹੋਇਆ ਹੈ। ਲੜਕੀ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ। ਪੁਲਸ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰਨ ਵਿਚ ਜੁਟੀ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਡੇਰਾਬੱਸੀ ਦੀ ਰਹਿਣ ਵਾਲੀ ਹੈ। ਹਾਲਾਂਕਿ ਪੁਲਸ ਅਜੇ ਤੱਕ ਲੜਕੀ ਦੀ ਪਛਾਣ ਹੋਣ ਦੀ ਪੁਸ਼ਟੀ ਨਹੀਂ ਕਰ ਰਹੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ ਕਿਸਾਨਾਂ ਵੱਲੋਂ ਚੱਕਾ ਜਾਮ, ਲੋਕ ਪ੍ਰੇਸ਼ਾਨ, ਕਈ ਐਂਬੂਲੈਂਸਾਂ ਫਸੀਆਂ

ਉੱਥੇ ਹੀ ਪੁਲਸ ਅਜੇ ਕੁਝ ਵੀ ਦੱਸਣ ਤੋਂ ਪ੍ਰਹੇਜ਼ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਲੜਕੀ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਹਸਪਤਾਲ ਭੇਜਿਆ ਹੈ। ਪੁਲਸ ਆਸ-ਪਾਸ ਦੇ ਏਰੀਏ 'ਚ ਵੀ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉੱਥੇ ਹੀ ਗੱਡੀ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਘਟਨਾ ਸਥਾਨ 'ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਉੱਥੇ ਹੀ ਮੌਕੇ ਤੋਂ ਫਰਾਰ ਹੋਏ ਨੌਜਵਾਨ ਦੀ ਤਲਾਸ਼ ਵੀ ਕੀਤੀ ਜਾ ਰਹੀ ਹੈ। ਪੁਲਸ ਨੇ ਆਸ-ਪਾਸ ਦੀ ਏਰੀਆ ਪੁਲਸ ਨੂੰ ਵੀ ਮਾਮਲੇ ਸਬੰਧੀ ਸੂਚਿਤ ਕਰ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News