ਕੈਨੇਡਾ 'ਚੋਂ ਆਈ ਕਬੱਡੀ ਖਿਡਾਰੀ ਤਲਵਿੰਦਰ ਦੀ ਲਾਸ਼, ਭੈਣਾਂ ਨੇ ਸਿਹਰਾ ਸਜਾ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Saturday, Feb 03, 2024 - 06:55 PM (IST)

ਕੈਨੇਡਾ 'ਚੋਂ ਆਈ ਕਬੱਡੀ ਖਿਡਾਰੀ ਤਲਵਿੰਦਰ ਦੀ ਲਾਸ਼, ਭੈਣਾਂ ਨੇ ਸਿਹਰਾ ਸਜਾ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਕਪੂਰਥਲਾ (ਓਬਰਾਏ)- ਕੈਨੇਡਾ ਵਿੱਚ ਪੰਜਾਬੀ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ ਵਾਸੀ ਸੰਗੋਵਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਉੱਥੇ ਮੌਤ ਹੋ ਗਈ ਸੀ। ਤਲਵਿੰਦਰ ਸਿੰਘ ਦੀ ਲਾਸ਼ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਪਹੁੰਚੀ, ਜਿਸ ਨੂੰ ਏਅਰਪੋਰਟ ਅਥਾਰਿਟੀ ਵਲੋਂ ਪਰਿਵਾਰ ਦੇ ਸਪੁਰਦ ਕਰ ਦਿੱਤਾ ਗਿਆ। ਜੱਦੀ ਪਿੰਡ ਪਹੁੰਚਣ 'ਤੇ ਤਲਵਿੰਦਰ ਸਿੰਘ ਨੂੰ ਪਰਿਵਾਰ ਵੱਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।  ਇੰਟਰਨੈਸ਼ਨਲ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ ਦੀ ਲਾਸ਼ ਭਾਰਤ ਆਉਣ ਦੀ ਖ਼ਬਰ ਜਿਵੇਂ ਹੀ ਇਲਾਕੇ ਭਰ ਵਿੱਚ ਪਹੁੰਚੀ ਤਾਂ ਲੋਕਾਂ ਦੇ ਮਨਾਂ ਅੰਦਰ ਇਕ ਵਾਰ ਫਿਰ ਤੋਂ ਸਗ ਪਸਰ ਗਿਆ, ਜਿਨ੍ਹਾਂ ਵੱਲੋਂ ਵੱਡੀ ਗਿਣਤੀ ਵਿੱਚ ਪਿੰਡ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।

PunjabKesari

ਇਹ ਵੀ ਪੜ੍ਹੋ:  ਵੱਡੀ ਖ਼ਬਰ: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ

ਦੂਰੋਂ ਨੇੜਿਓਂ ਪਹੁੰਚੇ ਕਬੱਡੀ ਪ੍ਰੇਮੀਆਂ ਅਤੇ ਸਕੇ ਸੰਬੰਧੀਆਂ ਵੱਲੋਂ ਤਲਵਿੰਦਰ ਸਿੰਘ ਦੇ ਮ੍ਰਿਤਕ ਸਰੀਰ ਦੇ ਅੰਤਿਮ ਦਰਸ਼ਨ ਕੀਤੇ ਗਏ, ਜਿਸ ਤੋਂ ਬਾਅਦ ਪਰਿਵਾਰ ਨੇ ਕੁਝ ਸਮਾਜਿਕ ਰੀਤੀ-ਰਿਵਾਜ਼ ਨਿਭਾਏ ਅਤੇ ਸਥਾਨਕ ਸ਼ਮਸ਼ਾਨਘਾਟ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਤਲਵਿੰਦਰ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਿਤਾ ਵਲੋਂ ਨਮ ਅੱਖਾਂ ਨਾਲ ਦਿੱਤੀ ਗਈ।

PunjabKesari

ਦੱਸ ਦੇਈਏ ਕਿ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸੰਗੋਵਾਲ ਦੇ ਮੱਧਵਰਗੀ ਪਰਿਵਾਰ ਵਿੱਚ ਜਨਮੇ ਤਲਵਿੰਦਰ ਸਿੰਘ ਤਿੰਦਾ ਨਾਮਵਰ ਕਬੱਡੀ ਖਿਡਾਰੀ ਸੀ ਅਤੇ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਨ੍ਹਾਂ ਦੇ ਪਿਤਾ ਪੇਸ਼ੇ ਵਜੋਂ ਡਰਾਈਵਰ ਹਨ। ਕਬੱਡੀ ਖੇਡਦੇ-ਖੇਡਦੇ ਜਵਾਨ ਹੋਏ ਤਿੰਦਾ ਨੇ ਅਨੇਕਾਂ ਖੇਡ ਮੇਲਿਆਂ ਅਤੇ ਕਲੱਬਾਂ ਵਿੱਚ ਸਰੀਰਕ ਜ਼ੌਹਰ ਵਿਖਾਏ, ਜਿਸ ਕਾਰਨ ਤਲਵਿੰਦਰ ਨੂੰ ਜੂਨ ਮਹੀਨੇ ਕੈਨੇਡਾ ਜਾਣ ਦਾ ਮੌਕਾ ਮਿਲ ਗਿਆ, ਜਿੱਥੇ ਪਹੁੰਚ ਕੇ ਉਸ ਨੇ ਕਬੱਡੀ ਖੇਡਣ ਦੇ ਨਾਲ-ਨਾਲ ਕੰਮ ਕਾਰ ਵੀ ਕੀਤਾ ਪਰ ਦਸੰਬਰ ਮਹੀਨੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। 

PunjabKesari

ਇਹ ਵੀ ਪੜ੍ਹੋ:   ਸੁਲਤਾਨਪੁਰ ਲੋਧੀ 'ਚ ਛੱਪੜ 'ਚੋਂ ਮਿਲਿਆ ਨਵਜੰਮੀ ਬੱਚੀ ਦਾ ਭਰੂਣ, ਫੈਲੀ ਸਨਸਨੀ

PunjabKesari

PunjabKesari
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

shivani attri

Content Editor

Related News