ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ ''ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ ਲਾਸ਼
Sunday, Jan 12, 2025 - 03:27 PM (IST)
ਜਲੰਧਰ (ਮਹੇਸ਼)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਥਾਣਾ ਰਾਮਾਮੰਡੀ ਦੇ ਅਧੀਨ ਪੈਂਦੇ ਇਲਾਕੇ ਅਰਮਾਨ ਨਗਰ ਵਿਚ ਇਕ ਖ਼ੂਹ ਵਿਚੋਂ 15 ਸਾਲਾ ਕੁੜੀ ਦੀ ਲਾਸ਼ ਬਰਾਮਦ ਕੀਤੀ ਗਈ। ਕੁੜੀ ਦਾ ਵਿਆਹ ਹੋ ਚੁੱਕਿਆ ਹੈ ਅਤੇ ਉਹ ਮੂਲ ਰੂਪ ਨਾਲ ਵੈਸਟ ਬੰਗਾਲ ਦੀ ਰਹਿਣ ਵਾਲੀ ਸੀ। ਜਲੰਧਰ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਰਹਿ ਰਹੀ ਸੀ। ਦਕੋਹਾ ਪੁਲਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਨਰਿੰਦਰ ਮੋਹਨ ਨੇ ਮੌਕੇ ਉਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਕਤਲ ਦਾ ਲੱਗ ਰਿਹਾ ਹੈ ਅਤੇ ਇਸੇ ਸਬੰਧ ਵਿਚ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ 'ਤੇ ਢਾਇਆ ਕਹਿਰ
ਮਿਲੀ ਜਾਣਕਾਰੀ ਮੁਤਾਬਕ ਗੁਆਂਢ ਵਿਚ ਰਹਿੰਦੇ ਗੁਰਪ੍ਰੀਤ ਨਾਂ ਦੇ ਇਕ ਵਿਅਕਤੀ ਨੇ ਬਿਆਨ ਦਿੱਤੇ ਹਨ ਕਿ 15 ਸਾਲ ਦੀ ਕੁੜੀ ਦਾ ਵਿਆਹ ਕਰੀਬ ਡੇਢ ਮਹੀਨਾ ਪਹਿਲਾਂ ਹੀ ਹੋਇਆ ਸੀ ਅਤੇ ਉਸ ਦਾ ਕਤਲ ਉਸ ਦੇ ਪਤੀ ਵੱਲੋਂ ਹੀ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਸ ਦੀ ਲਾਸ਼ ਖ਼ੂਹ ਵਿਚ ਸੁੱਟ ਦਿੱਤੀ ਗਈ।
ਇਹ ਵੀ ਪੜ੍ਹੋ : ਪਤਨੀ ਦਾ ਵਿਛੋੜਾ ਨਾ ਸਹਾਰ ਸਕਿਆ ਪਤੀ, ਚੁੱਕੇ ਕਦਮ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e