ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ

Saturday, Feb 17, 2024 - 06:32 PM (IST)

ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ

ਗੁਰਦਾਸਪੁਰ- ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ 63 ਸਾਲਾ ਕਿਸਾਨ ਗਿਆਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਗਿਆਨ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਚਾਚੋਕੀ ਵਿਖੇ ਪਹੁੰਚੀ, ਜਿਸ ਦੌਰਾਨ ਮ੍ਰਿਤਕ ਦੇਹ ਨੂੰ ਵੇਖਦਿਆਂ ਹੀ ਪਿੰਡ ਸੋਗ ਪਸਰ ਗਿਆ। ਕਿਸਾਨ ਗਿਆਨ ਸਿੰਘ ਨੂੰ ਪਿੰਡਾਂ ਦੇ ਲੋਕਾਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ ਲੋਕਾਂ ਹਾਜ਼ਰ ਹੋਏ। ਇਸ ਦੌਰਾਨ ਕਿਸਾਨ ਗਿਆਨ ਸਿੰਘ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ ਅਤੇ ਪਿੰਡ ਦੇ ਹਰ ਇਕ ਵਿਅਕਤੀ ਦੀ ਅੱਖ ਨਮ ਹੈ।

ਇਹ ਵੀ ਪੜ੍ਹੋ :  ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਇਸ ਦੌਰਾਨ ਪਿੰਡ ਦੇ ਇਕ ਕਿਸਾਨ ਦਾ ਕਹਿਣਾ ਹੈ ਕਿ ਜਿੱਥੇ ਕਿੱਤੇ ਵੀ ਕਿਸਾਨਾਂ ਦਾ ਅੰਦੋਲਨ ਹੋਇਆ ਕਿਸਾਨ ਗਿਆਨ ਸਿੰਘ ਹਮੇਸ਼ਾ ਸਾਡੇ ਨਾਲ ਗਏ। ਉਨ੍ਹਾਂ  ਪਹਿਲਾਂ ਵੀ ਹੋਏ 11 ਮਹੀਨੇ ਦੇ ਕਿਸਾਨ ਅੰਦੋਲਨ 'ਚ ਕਿਸਾਨਾਂ ਨਾਲ ਖੜ੍ਹ ਕੇ ਪੂਰਾ ਸਾਥ ਦਿੱਤਾ। ਉਨ੍ਹਾਂ ਦੱਸਿਆ ਕਿ ਗਿਆਨ ਸਿੰਘ ਬਹੁਤ ਨੇਕ ਇਨਸਾਨ ਸੀ। ਹਰ ਕੋਈ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। 

ਇਹ ਵੀ ਪੜ੍ਹੋ : ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਇਹ ਮੰਗ

ਜ਼ਿਕਰਯੋਗ ਹੈ ਕਿ ਬੀਤੇ ਦਿਨ  ਕਿਸਾਨ ਗਿਆਨ ਸਿੰਘ ਦਾ ਪਾਰਥਿਵ ਸਰੀਰ ਸ਼ੰਭੂ ਬਾਰਡਰ ਪਹੁੰਚੀ ਸੀ। ਜਿੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਨਮ ਅੱਖਾਂ ਨਾਲ ਫੁੱਲਾਂ ਨਾਲ ਸ਼ਰਧਾਂਜਲੀ ਦਿੱਤੀ ਜਾਵੇਗੀ। ਦੱਸ ਦੇਈਏ ਇਸ ਦੁੱਖ ਦੀ ਘੜੀ ਬਾਰੇ ਬੋਲਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੰਦੋਲਨ ਦੇ ਪਹਿਲੇ ਸ਼ਹੀਦ ਗਿਆਨ ਸਿੰਘ ਦੇ ਸ਼ਹੀਦੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਦੱਸਣਯੋਗ ਹੈ ਕਿ ਕਿਸਾਨ ਗਿਆਨ ਸਿੰਘ ਦੀ ਸ਼ੰਭੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਵੀਰਵਾਰ ਦੇਰ ਸ਼ਾਮ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News