ਮਨਾਲੀ 'ਚ ਲਾਪਤਾ ਹੋਏ PRTC ਬੱਸ ਦੇ ਕੰਡਕਟਰ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
Friday, Jul 14, 2023 - 06:15 PM (IST)
ਪਟਿਆਲਾ/ਚੰਡੀਗੜ੍ਹ- ਹੜ੍ਹ ਦੇ ਚਲਦਿਆਂ ਮਨਾਲੀ ਵਿਚ ਲਾਪਤਾ ਹੋਈ ਪੀ. ਆਰ. ਟੀ. ਸੀ. ਬੱਸ ਦੇ ਕੰਡਕਟਰ ਦੀ ਲਾਸ਼ ਬਰਾਮਦ ਕਰ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਬੱਸ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਮਿਲ ਗਈ ਹੈ। ਬੀਤੇ ਦਿਨੀਂ ਬੱਸ ਦੇ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਬਰਾਮਦ ਹੋਈ ਸੀ। ਡਰਾਈਵਰ ਦੀ ਪਛਾਣ ਸਤਗੁਰ ਸਿੰਘ ਪਾਤੜਾਂ ਨੇੜਲੇ ਪਿੰਡ ਰਾਏਧਰਾਣਾ ਅਤੇ ਕੰਡਕਟਰ ਜਗਸੀਰ ਸਿੰਘ ਪਿੰਡ ਖੇੜੀਵਰਨਾ ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਪੀ. ਆਰ. ਟੀ. ਸੀ. ਦੀ ਬੱਸ ਚੰਡੀਗੜ੍ਹ ਤੋਂ ਸਵਾਰੀਆਂ ਲੈ ਕੇ ਮਨਾਲੀ ਗਈ ਸੀ। ਜਿਸ ਤੋਂ ਬਾਅਦ ਇਹ ਬੱਸ 8 ਤੋਂ 9 ਜੁਲਾਈ ਦੀ ਦਰਮਿਆਨੀ ਰਾਤ ਨੂੰ ਮਨਾਲੀ ਪਹੁੰਚੀ। ਇਥੇ ਪਹੁੰਚ ਕੇ ਡਰਾਈਵਰ ਨੇ ਬੱਸ ਨੂੰ ਮਨਾਲੀ ਦੀ ਪਾਰਕਿੰਗ ਵਿੱਚ ਖੜ੍ਹਾ ਕਰ ਦਿੱਤਾ ਸੀ। ਇਸ ਸਮੇਂ ਪੂਰੇ ਸੂਬੇ ਦੇ ਨਾਲ-ਨਾਲ ਮਨਾਲੀ 'ਚ ਵੀ ਜ਼ੋਰਦਾਰ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਪੀ. ਆਰ. ਟੀ. ਸੀ. ਦੀ ਇਹ ਬੱਸ ਵੀ ਬਿਆਸ ਦਰਿਆ ਵਿੱਚ ਹੜ੍ਹ ਆਉਣ ਕਾਰਨ ਰੁੜ੍ਹ ਗਈ ਸੀ। ਇਸ ਬੱਸ ਵਿਚ ਕਰੀਬ 8 ਸਵਾਰੀਆਂ ਸਨ। ਹਾਲਾਂਕਿ ਬੱਸ ਵਿਚ ਇਨ੍ਹਾਂ ਸਵਾਰੀਆਂ ਸਬੰਧੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਬੀਤੇ ਦਿਨ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਮਿਲ ਗਈ ਅਤੇ ਹੁਣ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਉਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਮੰਡਾਲਾ ’ਚ ਧੁੱਸੀ ਬੰਨ੍ਹ ਦਾ ਪਾੜ ਭਰਨ ਦਾ ਕੰਮ ਅਜੇ ਵੀ ਜਾਰੀ, ਪ੍ਰਸ਼ਾਸਨ ਨੇ 500 ਲੋਕਾਂ ਨੂੰ ਕੀਤਾ ਰੈਸਕਿਊ
ਇਥੇ ਇਹ ਵੀ ਦੱਸ ਦੇਈਏ ਕਿ ਡਰਾਈਵਰ ਅਤੇ ਕੰਡਕਟਰ ਦਾ ਪਰਿਵਾਰ ਖ਼ਬਰ ਸੁਣਨ ਮਗਰੋਂ ਕੱਲ੍ਹ ਹੀ ਪਛਾਣ ਲਈ ਪਹੁੰਚ ਗਿਆ ਸੀ। ਚੰਡੀਗੜ੍ਹ ਵਿਚ ਦੇ 43 ਦੇ ਬੱਸ ਅੱਡੇ ਵਿਚ ਯੂਨੀਅਨ ਵੱਲੋਂ ਵੀ ਹੜ੍ਹਤਾਲ ਕੀਤੀ ਜਾ ਰਹੀ ਹੈ ਕਿ ਦੋਹਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਦੋਹਾਂ ਦੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਦੋਹਾਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਿੰਡ ਵਿਚ ਲਿਆਂਦੀਆਂ ਜਾਣਗੀਆਂ, ਜਿੱਥੇ ਦੋਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪਾਤੜਾਂ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711