ਦੁਬਈ ''ਚ ਮੋਹਾਲੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ, ਘਰ ਪੁੱਜੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

Tuesday, Nov 11, 2025 - 06:33 PM (IST)

ਦੁਬਈ ''ਚ ਮੋਹਾਲੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ, ਘਰ ਪੁੱਜੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਅੰਮ੍ਰਿਤਸਰ/ਮੋਹਾਲੀ (ਬਿਊਰੋ) - ਮੋਹਾਲੀ ਨਾਲ ਸਬੰਧਤ 32 ਸਾਲਾ ਨਿਤੇਸ਼ ਚੋਪੜਾ ਪੁੱਤਰ ਸੁਰੇਸ਼ ਕੁਮਾਰ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ, ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਨਿਤੇਸ਼ ਚੋਪੜਾ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਪਿਛਲੇ 7 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਬੀਤੀ 27 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਵੱਲੋਂ ਮ੍ਰਿਤਕ ਦੀ ਕੰਪਨੀ ਦੇ ਮੈਨੇਜਰ ਸਿਮਰਜੀਤ ਸਿੰਘ ਨੂੰ ਨਾਲ ਲੈ ਕੇ ਦੁਬਈ ਅੰਦਰਲੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਈ ਸੀ ਅਤੇ ਜਦਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਨਿਤੇਸ਼ ਚੋਪੜਾ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਤੇ ਆਇਆ ਸਾਰਾ ਖਰਚ ਉਸਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਮੋਹਾਲੀ ਜਿਲ੍ਹੇ ਦੀ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਨਿਤੇਸ਼ ਚੋਪੜਾ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਲਾਗੂ ਕੀਤਾ ਨਵਾਂ ਸਿਸਟਮ, ਹੁਣ ਬਿਜਲੀ ਬਿੱਲ...

ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 425 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਤਾਇਆ ਅਨਿਲ ਕੁਮਾਰ,ਭਰਾ ਨਿਮੰਤ ਚੋਪੜਾ ਅਤੇ ਵਿਜੇ ਕੁਮਾਰ ਆਦਿ ਨੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਵਿਵਾਦਤ ਬਿਆਨ ਮਗਰੋਂ ਸਿਆਸਤ 'ਚ ਵੱਡੀ ਹਲਚਲ! ਇਸ ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News