ਕਪੂਰਥਲਾ : ਕਾਂਜਲੀ ਵੇਈਂ 'ਚੋਂ ਨਵਜਨਮੇ ਬੱਚੇ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

Saturday, Dec 31, 2022 - 02:43 AM (IST)

ਕਪੂਰਥਲਾ : ਕਾਂਜਲੀ ਵੇਈਂ 'ਚੋਂ ਨਵਜਨਮੇ ਬੱਚੇ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਕਪੂਰਥਲਾ (ਭੂਸ਼ਣ/ਮਹਾਜਨ) : ਕਾਂਜਲੀ ਵੇਈਂ ’ਚੋਂ ਸ਼ੁੱਕਰਵਾਰ ਸ਼ਾਮ ਨਵਜੰਮੇ ਬੱਚੇ ਦੀ ਤਰਦੀ ਲਾਸ਼ ਬਰਾਮਦ ਹੋਈ। ਵੇਈਂ ਦੇ ਆਸ-ਪਾਸ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਟੀਮ ਨੇ ਬੱਚੇ ਦੀ ਲਾਸ਼ ਨੂੰ ਵੇਈਂ ’ਚੋਂ ਕੱਢ ਕੇ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੋਰਚਰੀ ਰੂਮ ’ਚ ਰੱਖਵਾ ਦਿੱਤਾ।

ਇਹ ਵੀ ਪੜ੍ਹੋ : ਲਾਰੈਂਸ ਦੀ ਰਾਹ ’ਤੇ ਬੰਬੀਹਾ ਗਰੁੱਪ, ਪੈਸਿਆਂ ਦਾ ਲਾਲਚ ਦੇ ਕੇ ਨਾਬਾਲਗ ਨੌਜਵਾਨਾਂ ਤੋਂ ਕਰਵਾ ਰਿਹੈ ਸੰਗੀਨ ਅਪਰਾਧ

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਸ਼ਾਮ ਕੁਝ ਰਾਹਗੀਰ ਕਾਂਜਲੀ ਵੇਈਂ ਦੇ ਨੇੜਿਓਂ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਵੇਈਂ ’ਚ ਨਵਜੰਮੇ ਬੱਚੇ ਦੀ ਲਾਸ਼ ਤਰਦੀ ਦੇਖੀ, ਜਿਸ ਦੀ ਸੂਚਨਾ ਉਨ੍ਹਾਂ ਕੰਟਰੋਲ ਰੂਮ ’ਚ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਐੱਸ. ਪੀ. (ਡੀ.) ਹਰਵਿੰਦਰ ਸਿੰਘ ਨੇ ਸਬੰਧਤ ਪੀ. ਸੀ. ਆਰ. ਟੀਮ ਟੈਂਗੋ-2 ਨੇ ਕਾਂਜਲੀ ਵੇਈਂ ’ਚ ਤਰ ਰਹੀ ਬੱਚੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਕੇ ਬੱਚੇ ਦੇ ਮਾਤਾ-ਪਿਤਾ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਥਾਣਾ ਕੋਤਵਾਲੀ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News