ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ 'ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼

11/18/2022 12:35:38 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਨਵ-ਵਿਆਹੁਤਾ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕੁੜੀ ਦੀਆਂ ਬਾਹਾਂ 'ਚ ਚੂੜਾ ਪਾਇਆ ਹੋਇਆ ਹੈ ਅਤੇ ਉਸ ਦੀ ਉਮਰ ਕਰੀਬ 23 ਤੋਂ 24 ਸਾਲ ਦੇ ਵਿੱਚ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਮੁਕਤਸਰ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਕੁਝ ਸ਼ਰਧਾਲੂ ਮੱਥਾ ਟੇਕਣ ਆਏ। ਇਸ ਦੌਰਾਨ ਜਦੋਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਸਰੋਵਰ ਦੀ ਪਰਿਕਰਮਾ ਸ਼ੁਰੂ ਕੀਤੀ ਤਾਂ ਉਨ੍ਹਾਂ ਨੇ ਸਰੋਵਰ 'ਚ ਇਕ ਕੁੜੀ ਦੀ ਲਾਸ਼ ਤੈਰਦੀ ਦੇਖੀ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੇ ਇਸ ਦੀ ਸੂਚਨਾ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੂੰ ਦਿੱਤੀ ਅਤੇ ਫਿਰ ਪੁਲਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। 

ਇਹ ਵੀ ਪੜ੍ਹੋ- ਪੰਜਾਬ ਦੀਆਂ ਜੇਲ੍ਹਾਂ 'ਚ ਬਣਨਗੇ 'ਕਮਿਊਨਿਟੀ ਡੈੱਡ ਜੋਨ', ਬਠਿੰਡਾ ਜੇਲ੍ਹ ਤੋਂ ਹੋਵੇਗੀ ਸ਼ੁਰੂਆਤ

PunjabKesari

ਸੂਚਨਾ ਮਿਲਣ 'ਤੇ ਥਾਣਾ ਸਿਟੀ ਪੁਲਸ ਨੇ ਮੌਕੇ 'ਤੇ ਆ ਕੇ ਸਰੋਵਰ ਦੇ ਆਸ-ਪਾਸ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਸਰੋਵਰ 'ਚੋਂ ਬਾਹਰ ਕੱਢਵਾ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕ ਦੀਆਂ ਬਾਹਾਂ 'ਚ ਚੂੜਾ ਹੈ ਅਤੇ ਇੰਝ ਲੱਗ ਰਿਹਾ ਹੈ ਕਿ ਉਸ ਦਾ ਵਿਆਹ ਕੁਝ ਹੀ ਸਮਾਂ ਪਹਿਲਾਂ ਹੋਇਆ ਹੈ। ਫਿਲਹਾਲ ਕੁੜੀ ਦੀ ਪਛਾਣ ਨਹੀਂ ਹੋ ਸਕੀ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News