3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
Sunday, May 24, 2026 - 05:42 PM (IST)
ਮੋਗਾ (ਆਜ਼ਾਦ)-ਮੋਗਾ ਨੇੜਲੇ ਪਿੰਡ ਮਹਿਮੇਵਾਲਾ ਨਿਵਾਸੀ ਅਮਨ ਸਿੰਘ ਉਰਫ਼ ਅਮਨਾ (32) ਪਿਛਲੇ 3 ਦਿਨਾਂ ਤੋਂ ਲਾਪਤਾ ਸੀ। ਅੱਜ ਉਸ ਦੀ ਲਾਸ਼ ਸਵੇਰੇ ਕੋਟਕਪੂਰਾ ਬਾਈਪਾਸ ’ਤੇ ਰੇਲਵੇ ਪੁਲ ਦੇ ਨੇੜੇ ਇਕ ਖਾਲੀ ਪਲਾਟ ਵਿਚੋਂ ਗਲੀ ਸੜੀ ਹਾਲਤ ਮਿਲੀ ਹੈ। ਜਾਣਕਾਰੀ ਮਿਲਣ ’ਤੇ ਡੀ. ਐੱਸ. ਪੀ. ਜਤਿੰਦਰ ਸਿੰਘ, ਥਾਣਾ ਸਾਉਥ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ, ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਪੁਲਸ ਮੁਲਾਜ਼ਮਾਂ ਸਮੇਤ ਮੌਕੇ ’ਤੇ ਪੁੱਜੇ ਅਤੇ ਆਸ ਪਾਸ ਦਾ ਨਿਰੀਖਣ ਕਰਨ ਦੇ ਇਲਾਵਾ ਲੋਕਾਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ।
ਇਹ ਵੀ ਪੜ੍ਹੋ: ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ ਉਤਾਰਿਆ ਮੌਤ ਦੇ ਘਾਟ
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅਮਨਦੀਪ ਸਿੰਘ ਅਮਨਾ ਠੇਕੇ ’ਤੇ ਜ਼ਮੀਨ ਲੈ ਕੇ ਖੇਤੀਬਾੜੀ ਦਾ ਕੰਮ ਕਰਦਾ ਸੀ। ਬੀਤੀ 21 ਮਈ ਨੂੰ ਮੋਗਾ ਵਿਖੇ ਨਗਰ ਨਿਗਮ ਦੀ ਚੋਣ ਲੜ ਰਹੇ ਆਪਣੇ ਕਿਸੇ ਸੱਜਣ ਦੀ ਹਮਾਇਤ ਵਿਚ ਚੋਣ ਪ੍ਰਚਾਰ ਲਈ ਮੋਗਾ ਆਇਆ ਸੀ। ਉਸ ਨੇ ਰਾਤ ਨੂੰ 11 ਵਜੇ ਆਪਣੀ ਪਤਨੀ ਨੂੰ ਫੋਨ ਕਰਕੇ ਦੱਸਿਆ ਕਿ ਉਹ ਵਾਪਸ ਆ ਰਿਹਾ ਹੈ, ਪਰ ਘਰ ਵਾਪਸ ਨਾ ਆਇਆ। ਅੱਜ ਸਵੇਰੇ ਉਸ ਦੀ ਲਾਸ਼ ਖਾਲੀ ਪਲਾਟ ਵਿਚੋਂ ਮਿਲੀ। ਸ਼ੱਕ ਕੀਤਾ ਜਾਂਦਾ ਹੈ ਕਿ ਉਸ ਦਾ ਕਿਸੇ ਨੇ ਕਤਲ ਕਰਨ ਦੇ ਬਾਅਦ ਉਸ ਦੀ ਲਾਸ਼ ਨੂੰ ਖਾਲੀ ਪਲਾਟ ਵਿਚ ਝਾੜੀਆਂ ਵਿਚ ਸੁੱਟ ਦਿੱਤਾ ਹੈ। ਪੁਲਸ ਨੇ ਉਸਦਾ ਮੋਟਰਸਾਈਕਲ ਵੀ ਉਥੋਂ ਨੇੜਲੀ ਜਗ੍ਹਾ ਤੋਂ ਹੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
ਥਾਣਾ ਮੁਖੀ ਨੇ ਦੱਸਿਆ ਕਿ ਇਸ ਸਬੰਧ ਵਿਚ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਨਿਵਾਸੀ ਪਿੰਡ ਮਹਿਮੇਵਾਲਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ ਅਤੇ ਸਮਾਜ ਸੇਵਾ ਸੁਸਾਇਟੀ ਨੂੰ ਸੂਚਿਤ ਕਰਨ ’ਤੇ ਸਾਬਕਾ ਮੇਅਰ ਬਲਜੀਤ ਸਿੰਘ ਚਾਨੀ ਆਪਣੇ ਸੇਵਾਦਾਰਾਂ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗੇਗਾ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਸ-ਪਾਸ ਦੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੈਜ਼ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਕਿ ਕੋਈ ਸੁਰਾਗ ਮਿਲ ਸਕੇ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
