ਭੇਤਭਰੇ ਹਾਲਾਤ ’ਚ ਸੜਕ ਕਿਨਾਰੇ ਪਈ ਹੋਈ ਮਿਲੀ ਅਧਿਆਪਕ ਦੀ ਲਾਸ਼, ਫੈਲੀ ਸਨਸਨੀ

Saturday, Sep 24, 2022 - 12:37 PM (IST)

ਭੇਤਭਰੇ ਹਾਲਾਤ ’ਚ ਸੜਕ ਕਿਨਾਰੇ ਪਈ ਹੋਈ ਮਿਲੀ ਅਧਿਆਪਕ ਦੀ ਲਾਸ਼, ਫੈਲੀ ਸਨਸਨੀ

ਬਟਾਲਾ (ਬੇਰੀ) - ਬਟਾਲਾ ਦੇ ਨਜ਼ਦੀਕੀ ਪਿੰਡ ਫਰਦੁਲਾ ਚੱਕ ਦੇ ਨਜ਼ਦੀਕ ਸੜਕ ਕਿਨਾਰੇ ਭੇਤਭਰੇ ਹਾਲਾਤ ’ਚ ਇਕ ਸਕੂਲ ਅਧਿਆਪਕ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਲਾਸ਼ ਮਿਲਣ ’ਤੇ ਪਿੰਡ ’ਚ ਸਨਸਨੀ ਫੈਲ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੇਖਵਾਂ ਦੇ ਐੱਸ.ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਦੁਪਹਿਰ 2 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਪਿੰਡ ਫਰਦੁਲਾ ਚੱਕ ਦੇ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਇਸ ਦੌਰਾਨ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ।

ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਬਲਵਿੰਦਰ ਸਿੰਘ (40) ਪੁੱਤਰ ਰਤਨ ਸਿੰਘ ਵਾਸੀ ਜਫਰਵਾਲ ਵਜੋਂ ਹੋਈ ਹੈ। ਮ੍ਰਿਤਕ ਸਤਕੋਹਾ ਦੇ ਪ੍ਰਾਈਵੇਟ ਸਕੂਲ ’ਚ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਿਹਾ ਸੀ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਕੂਲ ਤੋਂ ਧਾਰੀਵਾਲ ਕਿਸੇ ਕੰਮ ਲਈ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਲਾਸ਼ ਨੂੰ ਦੇਖਣ ਤੋਂ ਇੰਝ ਲੱਗਦਾ ਹੈ ਕਿ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਬਲਵਿੰਦਰ ਸਿੰਘ ਦੇ ਮੋਟਰ ਸਾਈਕਲ ਨੂੰ ਟੱਕਰ ਮਾਰੀ ਹੋਵੇਗੀ, ਜਿਸ ਨਾਲ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਜੋ ਵੀ ਬਿਆਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਦਰਜ ਕਰਵਾਉਣਗੇ, ਉਸਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


author

rajwinder kaur

Content Editor

Related News