ਲਾਵਾਰਿਸ ਹਾਲਤ ''ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Sunday, Aug 13, 2017 - 06:59 AM (IST)
ਲੁਧਿਆਣਾ, (ਅਨਿਲ)- ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਬੋਕੜ ਡੋਗਰਾ 'ਚ ਅੱਜ ਕਰੀਬ 1 ਵਜੇ ਪੁਲਸ ਨੂੰ ਸੂਚਨਾ ਮਿਲੀ ਕਿ ਸਤਲੁਜ ਦਰਿਆ ਨੂੰ ਜਾਣ ਵਾਲੀ ਸੜਕ ਦੇ ਕਿਨਾਰੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ 'ਤੇ ਮੌਕੇ 'ਤੇ ਪਹੁੰਚੇ ਥਾਣੇਦਾਰ ਸੁਰਿੰਦਰ ਕੁਮਾਰ ਦੀ ਪੁਲਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 30-35 ਸਾਲ ਦੇ ਕਰੀਬ ਹੈ ਅਤੇ ਉਸਦੇ ਸਫੇਦ ਰੰਗ ਦੇ ਕੱਪੜੇ ਪਾਏ ਹੋਏ ਹਨ, ਜਦਕਿ ਮ੍ਰਿਤਕ ਪਾਸੋਂ ਇਸ ਤਰ੍ਹਾਂ ਦਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜਿਸ ਤੋਂ ਉਸ ਦੀ ਪਛਾਣ ਹੋ ਸਕੇ। ਬਾਕੀ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗ ਸਕਦਾ ਹੈ। ਫਿਲਹਾਲ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ 72 ਘੰਟਿਆਂ ਲਈ ਰੱਖਵਾ ਦਿੱਤੀ ਗਈ ਹੈ।
