ਖੇਤਾਂ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Wednesday, Aug 21, 2024 - 11:39 PM (IST)

ਖੇਤਾਂ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬੰਗਾ (ਰਾਕੇਸ਼ ਅਰੋੜਾ) - ਪਿੰਡ ਝਿੱਕਾ ਲਧਾਣਾ ਦੇ ਕਮਾਦ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਪਿੰਡ ਝਿੱਕਾ ਨਿਵਾਸੀ ਹਰਦੀਪ ਸਿੰਘ ਉਰਫ ਦੀਪਾ ਪੁੱਤਰ ਸਰਵਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਖੇਤਾਂ ’ਚ ਕਮਾਦ ਬੀਜਿਆ ਹੋਇਆ ਹੈ ਅਤੇ ਕਮਾਦ ਨੂੰ ਬੰਨ੍ਹਣ ਲਈ ਕੁਝ ਪ੍ਰਵਾਸੀ ਮਜ਼ਦੂਰ ਖੇਤਾ ’ਚ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਦੋਂ ਪ੍ਰਵਾਸੀ ਮਜ਼ਦੂਰਾਂ ਨੇ ਲਾਸ਼ ਪਈ ਦੇਖੀ ਤਾਂ ਉਹ ਘਬਰਾ ਗਏ ਅਤੇ ਇਸਦੀ ਜਾਣਕਾਰੀ ਉਨ੍ਹਾਂ ਵੱਲੋਂ ਉਸ ਨੂੰ ਦਿੱਤੀ ਗਈ ਅਤੇ ਉਨ੍ਹਾਂ ਇਸਦੀ ਜਾਣਕਾਰੀ ਥਾਣਾ ਸਦਰ ਦੇ ਐੱਸ. ਐੱਚ. ਏ. ਬਲਵਿੰਦਰ ਸਿੰਘ ਨੂੰ ਫੋਨ ’ਤੇ ਦਿੱਤੀ।
ਸੂਚਨਾ ਮਿਲਦੇ ਹੀ ਸਮੇਤ ਪੁਲਸ ਕਰਮਚਾਰੀ ਮੌਕੇ ’ਤੇ ਪੁੱਜ ਗਏ। ਲਾਸ਼ ਦੇ ਪੈਰ ਬੰਨ੍ਹੇ ਹੋਏ ਸਨ ਅਤੇ ਸਰੀਰ ’ਤੇ ਵੀ ਕਾਫੀ ਸੱਟਾਂ ਦੇ ਨਿਸ਼ਾਨ ਨਜ਼ਰ ਆ ਰਹੇ ਸਨ। ਬੰਗਾ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸਦੀ ਸ਼ਨਾਖਤ ਕਰਵਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਪਛਾਣ ਨਹੀਂ ਹੋ ਸਕੀ।


author

Inder Prajapati

Content Editor

Related News