ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
Sunday, Aug 02, 2026 - 04:00 PM (IST)
ਸੁਲਤਾਨਪੁਰ ਲੋਧੀ (ਧੀਰ)-ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸੰਗੋਜਲਾ ਦੇ ਨੌਜਵਾਨ ਜਸਵਿੰਦਰ ਸਿੰਘ (32) ਦੀ ਮ੍ਰਿਤਕ ਦੇਹ ਬੀਤੇ ਦਿਨ ਅਰਮੀਨੀਆ ਤੋਂ 16 ਦਿਨਾਂ ਬਾਅਦ ਭਾਰਤ ਪਹੁੰਚ ਗਈ। ਪਿੰਡ ਵਾਸੀਆਂ ਅਤੇ ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਦੇ ਰਿਸ਼ਤੇਦਾਰਾਂ ਨੇ ਨਮ ਅੱਖਾਂ ਨਾਲ ਨੌਜਵਾਨ ਜਸਵਿੰਦਰ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ।
ਮ੍ਰਿਤਕ ਦੇ ਛੋਟੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਢਾਈ ਲੱਖ ਦੀ ਰਕਮ ਵਿਆਜ਼ 'ਤੇ ਚੁੱਕ ਕੇ ਢਾਈ ਸਾਲ ਪਹਿਲਾਂ ਜਸਵਿੰਦਰ ਸਿੰਘ ਨੂੰ ਰੋਜ਼ੀ-ਰੋਟੀ ਕਮਾਉਣ ਲਈ ਭੇਜਿਆ ਸੀ। ਮ੍ਰਿਤਕ ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ 28 ਜੂਨ 2026 ਨੂੰ ਅਰਮੀਨੀਆ ਵਿਚ ਵਾਪਰੇ ਸੜਕ ਹਾਦਸੇ ਵਿਚ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਪਰਿਵਾਰ ਲਈ ਸਭ ਤੋਂ ਵੱਡੀ ਚੁਣੌਤੀ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਬਣ ਗਈ ਸੀ। ਜਸਵਿੰਦਰ ਸਿੰਘ ਦੇ ਪਾਸਪੋਰਟ ਦੀ ਮਿਆਦ ਪੁੱਗ ਚੁੱਕੀ ਸੀ, ਜਿਸ ਕਾਰਨ ਪ੍ਰਕਿਰਿਆ ਬਹੁਤ ਪੇਚੀਦਾ ਹੁੰਦੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨਦਾਰ ਨੂੰ ਮਾਰੀਆਂ ਗੋਲ਼ੀਆਂ
ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕਰੀਬ 10 ਲੱਖ ਰੁਪਏ ਤੱਕ ਦੇ ਖ਼ਰਚੇ ਨੇ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਹੀ ਫੇਰ ਦਿੱਤਾ ਸੀ। ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਹੁਣ ਭਰਾ ਦੀ ਮੌਤ ਨੇ ਉਨ੍ਹਾਂ ਨੂੰ ਧੁਰ ਅੰਦਰੋਂ ਤੋੜ ਕੇ ਰੱਖ ਦਿੱਤਾ ਸੀ।
ਇਸ ਦੁੱਖ਼ਦਾਈ ਘੜੀ ਵਿਚ ਉਨ੍ਹਾਂ ਦੀ ਬਜ਼ੁਰਗ ਮਾਤਾ ਦੀ ਸਿਰਫ਼ ਇਕ ਹੀ ਅੰਤਿਮ ਇੱਛਾ ਸੀ ਕਿ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕੇ। ਪਰਿਵਾਰ ਨੇ ਇਹ ਵੀ ਦੱਸਿਆ ਕਿ ਅਗਸਤ 2025 'ਚ ਜਸਵਿੰਦਰ ਸਿੰਘ ਦੇ ਪਿਤਾ ਕੁਲਵਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਸੀ ਪਰ ਪਾਸਪੋਰਟ ਦੀ ਮਿਆਦ ਪੁੱਗ ਜਾਣ ਅਤੇ ਆਰਥਿਕ ਮਜਬੂਰੀ ਕਾਰਨ ਉਹ ਆਪਣੇ ਪਿਤਾ ਦੇ ਅੰਤਿਮ ਦਰਸ਼ਨਾਂ ਲਈ ਵੀ ਭਾਰਤ ਨਹੀਂ ਆ ਸਕਿਆ।
ਇਹ ਵੀ ਪੜ੍ਹੋ: ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਪੀੜਤ ਪਰਿਵਾਰ ਨੇ 15 ਜੁਲਾਈ ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਮਦਦ ਦੀ ਅਪੀਲ ਕੀਤੀ। ਸੰਤ ਸੀਚੇਵਾਲ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਭਾਰਤ ਦੇ ਵਿਦੇਸ਼ ਮੰਤਰਾਲੇ, ਅਰਮੀਨੀਆ ਵਿਚ ਸਬੰਧਤ ਅਧਿਕਾਰੀਆਂ ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਸੰਪਰਕ ਕਰਕੇ ਮਾਮਲੇ ਦੀ ਪੈਰਵੀ ਕੀਤੀ। ਉਨ੍ਹਾਂ ਦੇ ਨਿਰੰਤਰ ਯਤਨਾਂ ਦੇ ਨਤੀਜੇ ਵਜੋਂ ਸਿਰਫ਼ 16 ਦਿਨਾਂ ਦੇ ਅੰਦਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਬਿਨਾਂ ਕਿਸੇ ਖ਼ਰਚੇ ਦੇ ਉਸ ਦੇ ਜੱਦੀ ਪਿੰਡ ਸੰਗੋਜਲਾ ਪਹੁੰਚ ਗਈ। ਜਿਸ ਲਈ ਉਨ੍ਹਾਂ ਭਾਰਤ ਸਰਕਾਰ ਅਤੇ ਅਰਮੀਨੀਆ ਵਿਚਲੀ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ! 3 ਤੋਂ 6 ਅਗਸਤ ਤੱਕ...
ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਉਪਰੰਤ ਪਰਿਵਾਰਕ ਮੈਂਬਰਾਂ ਅਤੇ ਪਿੰਡ ਸੰਗੋਜਲਾ ਦੇ ਵਸਨੀਕਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿਚ ਸਿਰਫ਼ ਇਕ ਜਨ-ਪ੍ਰਤੀਨਿਧੀ ਹੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਕਰਨ ਵਾਲੇ ਸੱਚੇ ਹਮਦਰਦ ਵਜੋਂ ਆਪਣਾ ਫਰਜ਼ ਨਿਭਾਇਆ ਹੈ ਅਤੇ ਇਕ ਬਜ਼ੁਰਗ ਮਾਂ ਦੀ ਆਖਰੀ ਇੱਛਾ ਪੂਰੀ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
