ਖਾਲੀ ਪਲਾਂਟ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰਕ ਮੈਂਬਰ ਬੋਲੇ-‘ਪੁੱਤ ਦਾ ਹੋਇਆ ਕਤਲ’

Saturday, Sep 24, 2022 - 04:57 PM (IST)

ਖਾਲੀ ਪਲਾਂਟ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰਕ ਮੈਂਬਰ ਬੋਲੇ-‘ਪੁੱਤ ਦਾ ਹੋਇਆ ਕਤਲ’

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ) - ਸ੍ਰੀ ਮੁਕਤਸਰ ਸਾਹਿਬ ਦੀ ਨੇੜਲੀ ਮੰਡੀ ਬਰੀਵਾਲਾ ’ਚ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਛਾਣ ਕੁਲਦੀਪ ਤਮੋਲੀ ਵਾਸੀ ਬਰੀਵਾਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਸਾਰ ਡੀ.ਐੱਸ.ਪੀ. ਜਗਦੀਸ਼ ਕੁਮਾਰ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚ ਗਏ। 

ਪੜ੍ਹੋ ਇਹ ਵੀ ਖ਼ਬਰ : ਨਰਾਤਿਆਂ ’ਚ ਵਰਤ ਰੱਖਣ ਵਾਲੇ ਯਾਤਰੀ ਬੇਝਿਜਕ ਕਰਨ ਸਫ਼ਰ, ਭਾਰਤੀ ਰੇਲਵੇ ਦੇਵੇਗਾ ਖ਼ਾਸ ਸਹੂਲਤ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕੁਲਦੀਪ ਤਮੋਲੀ ਨਗਰ ਕੌਂਸਲ ’ਚ ਕੱਚੇ ਸਫ਼ਾਈ ਸੇਵਕ ਵਜੋਂ ਸੇਵਾ ਨਿਭਾ ਰਿਹਾ ਸੀ। ਉਸ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਕੁਲਦੀਪ ਬੀਤੀ ਰਾਤ ਘਰੋਂ ਗਿਆ ਸੀ ਅਤੇ ਵਾਪਿਸ ਨਹੀਂ ਆਇਆ। ਉਹ ਰਾਤ ਭਰ ਉਸ ਦੀ ਭਾਲ ਕਰਦੇ ਰਹੇ। ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪੈਟਰੋਲ ਪੰਪ ਨੇੜੇ ਇਕ ਖਾਲੀ ਪਲਾਟ ‘ਚ ਲਾਸ਼ ਪਈ ਹੈ। ਜਦੋਂ ਉਨ੍ਹਾਂ ਨੇ ਜਾ ਕੇ ਵੇਖਿਆ ਤਾਂ ਉਹ ਲਾਸ਼ ਕੁਲਦੀਪ ਤਮੋਲੀ ਦੀ ਸੀ। ਉਸਦੇ ਗਲ ਅਤੇ ਹੋਰ ਥਾਵਾਂ ’ਤੇ ਜ਼ਖ਼ਮ ਵੀ ਸਨ। 

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ : ISI ਨਾਲ ਸਬੰਧਿਤ 3 ਅੱਤਵਾਦੀ ਹਥਿਆਰਾਂ ਸਣੇ ਗ੍ਰਿਫ਼ਤਾਰ

ਪਰਿਵਾਰਕ ਮੈਂਬਰਾਂ ਅਨੁਸਾਰ ਕੁਲਦੀਪ ਦਾ ਕਤਲ ਹੋਇਆ ਹੈ, ਜੋ ਕਥਿਤ ਤੌਰ ’ਤੇ ਉਨ੍ਹਾਂ ਦੇ ਗੁਆਂਢ ‘ਚ ਰਹਿੰਦੇ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਗੁਆਂਢ ’ਚ ਰਹਿੰਦੇ ਵਿਅਕਤੀਆਂ ਨਾਲ ਉਨ੍ਹਾਂ ਦਾ ਝਗੜਾ ਚੱਲ ਰਿਹਾ ਸੀ, ਜਿਸ ਸਬੰਧੀ ਪੁਲਸ ਵਲੋਂ ਐੱਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਪਰਿਵਾਰਕ ਮੈਂਬਰਾਂ ਵਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ। ਮਾਮਲੇ ਸਬੰਧੀ ਡੀ ਐਸ ਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਮੌਤ, ਮ੍ਰਿਤਕ ਦੇਹ ਲਿਫ਼ਾਫ਼ੇ 'ਚ ਲਪੇਟ ਪਿੰਡ ਦੇ ਬਾਹਰ ਛੱਡ ਗਏ ਫ਼ੌਜੀ (ਵੀਡੀਓ)


author

rajwinder kaur

Content Editor

Related News