ਸੁਲਤਾਨਪੁਰ ਲੋਧੀ ਵਿਖੇ ਕਾਲੀ ਵੇਈਂ ’ਚੋਂ ਨੌਜਵਾਨ ਦੀ ਲਾਸ਼ ਬਰਾਮਦ

Sunday, Feb 05, 2023 - 11:26 AM (IST)

ਸੁਲਤਾਨਪੁਰ ਲੋਧੀ ਵਿਖੇ ਕਾਲੀ ਵੇਈਂ ’ਚੋਂ ਨੌਜਵਾਨ ਦੀ ਲਾਸ਼ ਬਰਾਮਦ

ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਦੇ ਨਜ਼ਦੀਕ ਵਗਦੀ ਪਵਿੱਤਰ ਕਾਲੀ ਵੇਈਂ ’ਚੋਂ ਬੀਤੀ ਸ਼ਾਮ ਵੇਲੇ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਇਕਦਮ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪਵਿੱਤਰ ਕਾਲੀ ਵੇਈਂ ਦੀ ਸੇਵਾ ਕਰ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰਾਂ ਨੂੰ ਕਾਲੀ ਵੇਈਂ ਵਿਚ ਇਕ ਨੌਜਵਾਨ ਦਾ ਸਰੀਰ ਤਰਦਾ ਨਜ਼ਰ ਆਇਆ।

ਇਹ ਵੀ ਪੜ੍ਹੋ :  ਦੁਬਈ ’ਚ ਵੇਚ ਦਿੱਤੀ ਸੀ ਪੰਜਾਬਣ ਔਰਤ, ਸੰਤ ਸੀਚੇਵਾਲ ਦੇ ਸਦਕਾ ਪਰਤੀ ਘਰ, ਸੁਣਾਈ ਦੁੱਖ਼ ਭਰੀ ਦਾਸਤਾਨ

ਉਨ੍ਹਾਂ ਤਰੁੰਤ ਉਸ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ’ਤੇ ਹਾਜ਼ਰ ਡਾਕਟਰਾਂ ਨੇ ਚੈੱਕਅਪ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਦੀ ਉਮਰ 30 ਤੋਂ 35 ਦੇ ਦਰਮਿਆਨ ਲੱਗਦੀ ਹੈ। ਉਸ ਨੇ ਜਾਮਣੀ ਰੰਗ ਦੀ ਕਮੀਜ਼ ਪਾਈ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਇਸ ਸਬੰਧੀ ਆਲੇ-ਦੁਆਲੇ ਰਹਿੰਦੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਹੈਰਾਨ ਕਰਦੀ ਰਿਪੋਰਟ: ਨਸ਼ਿਆਂ ਨੇ ਖਾ ਲਈ ਪੰਜਾਬ ਦੀ ‘ਜਵਾਨੀ’, ਹੋਈਆਂ ਹਜ਼ਾਰਾਂ ਮੌਤਾਂ ਤੇ ਘਰਾਂ 'ਚ ਵਿਛੇ ਸੱਥਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News