ਰਾਮ ਤੀਰਥ ਨੇੜੇ ਸ਼ੱਕੀ ਹਾਲਾਤ ’ਚ ਇਨੋਵਾ ਗੱਡੀ ’ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ
Thursday, Sep 01, 2022 - 11:01 AM (IST)

ਅੰਮ੍ਰਿਤਸਰ/ਰਾਮ ਤੀਰਥ (ਸੂਰੀ)- ਬੀਤੇ ਦਿਨ ਰਾਮ ਤੀਰਥ ਨੇੜੇ ਇਨੋਵਾ ਗੱਡੀ ਵਿੱਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸੋਨੂੰ (32) ਪੁੱਤਰ ਅਮਰੀਕ ਸਿੰਘ ਵਾਸੀ ਭੀਲੋਵਾਲ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਸੋਨੂੰ ਸ਼ਾਮ ਨੂੰ ਘਰੋਂ ਅੰਮ੍ਰਿਤਸਰ ਗਿਆ ਸੀ ਪਰ ਰਾਤ ਘਰ ਨਾ ਆਇਆ। ਉਸ ਦੀ ਗੱਡੀ ਰਾਮ ਤੀਰਥ ਤੋਂ ਬਾਉਲੀ ਦੇ ਵਿਚਕਾਰ ਸੜਕ ’ਤੇ ਖੜ੍ਹੀ ਸੀ, ਜਿਸ ਵਿੱਚ ਉਹ ਮ੍ਰਿਤਕ ਪਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ: ਪਾਕਿਸਤਾਨ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ, ਇਕ ਮਹੀਨੇ ਦੇ ਰਾਸ਼ਨ ਲਈ ਭੇਜੀ ਵੱਡੀ ਰਕਮ
ਪਰਿਵਾਰ ਨੇ ਦੱਸਿਆ ਕਿ ਉਸ ਦਾ ਪਰਸ, ਮੋਬਾਇਲ ਅਤੇ ਗੱਡੀ ਦੀ ਚਾਬੀ ਗਾਇਬ ਸੀ। ਉਕਤ ਨੌਜਵਾਨ ਸੱਭਿਆਚਾਰਕ ਗਰੁੱਪ ਦਾ ਸੰਚਾਲਕ ਸੀ। ਉਹ ਆਪਣੇ ਪਿੱਛੇ ਮਾਂ, ਪਤਨੀ ਤੇ ਦੋ ਨਾਬਾਲਗ ਬੱਚੇ ਛੱਡ ਗਿਆ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਗੱਡੀ ਰਾਤ ਤੋਂ ਹੀ ਇੱਥੇ ਖੜ੍ਹੀ ਸੀ। ਪੁਲਸ ਥਾਣਾ ਕੰਬੋਅ ਵੱਲੋਂ ਮ੍ਰਿਤਕ ਦੀ ਲਾਸ਼ ਕਬਜੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਅੰਮ੍ਰਿਤਸਰ ਆਏ ਯਾਤਰੀ ਤੋਂ 65 ਲੱਖ ਰੁਪਏ ਦਾ ਸੋਨਾ ਬਰਾਮਦ, ਇੰਝ ਆਇਆ ਅੜਿੱਕੇ
ਇਸ ਮਾਮਲੇ ਦੇ ਸਬੰਧ ’ਚ ਕੰਬੋਅ ਥਾਣੇ ਦੇ ਐੱਸ. ਐੱਚ. ਓ. ਜਸਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਘਟਨਾ ਸਥਾਨ ਦੇ ਆਲੇ-ਦੁਆਲੇ ਕੈਮਰੇ ਚੈੱਕ ਕਰਨ ਤੋਂ ਬਾਅਦ ਇਨਵੈਸਟੀਗੇਸ਼ਨ ਜਾਰੀ ਕਰ ਦਿੱਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਨੇ 174 ਦੀ ਕਾਰਵਾਈ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ