ਸ਼ੱਕੀ ਹਾਲਾਤ ’ਚ ਬੀਤੇ ਦਿਨੀਂ ਹੋਈ ਸੀ 16 ਸਾਲਾ ਕੁੜੀ ਦੀ ਮੌਤ, ਰਿਪੋਰਟ ਆਈ ਨੈਗੇਟਿਵ
Monday, Apr 06, 2020 - 03:22 PM (IST)
ਗੁਰੂਹਰਸਹਾਏ (ਆਵਲਾ) - ਬੀਤੇ ਦਿਨੀਂ ਸ਼ਹਿਰ ਦੇ ਨਾਲ ਲੱਗਦੇ ਪਿੰਡ ਜਵਾਏ ਸਿੰਘ ਵਾਲਾ ਵਿਖੇ 16 ਸਾਲਾ ਕੁੜੀ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕੁੜੀ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਸੀ। ਬੀਮਾਰ ਹੋਣ ਦੇ ਕਾਰਨ ਡਾਕਟਰਾਂ ਨੇ ਉਸ ਦੇ ਸੈਂਪਲ ਲੈ ਲਏ ਸਨ, ਜਿਸ ਨੂੰ ਟੈਸਟ ਕਰਨ ਲਈ ਲੈਬਾਰਟਰੀ ਭੇਜ ਦਿੱਤਾ ਗਿਆ ਸੀ। ਕੋਰੋਨਾ ਹੋਣ ਦਾ ਸ਼ੱਕ ਹੋਣ ਕਾਰਨ ਲਏ ਟੈਸਟ ਦੀ ਰਿਪੋਰਟ ਅੱਜ ਨੈਗਟਿਵ ਆ ਗਈ ਹੈ।
ਪੜ੍ਹੋ ਇਹ ਵੀ ਖਬਰ - ਸ਼ੱਕੀ ਹਾਲਾਤ ’ਚ 16 ਸਾਲਾ ਕੁੜੀ ਦੀ ਮੌਤ, ਇਲਾਕੇ ’ਚ ਸਹਿਮ ਦਾ ਮਾਹੌਲ
ਪੜ੍ਹੋ ਇਹ ਵੀ ਖਬਰ - ਵਿਆਹੇ ਬੰਦੇ ਦੀ ਸ਼ਰਮਨਾਕ ਕਰਤੂਤ, ਬਹਾਨੇ ਨਾਲ ਕੋਲ ਬੁਲਾ ਨਾਬਾਲਗ ਨਾਲ ਅਸ਼ਲੀਲ ਹਰਕਤਾਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸ਼ੱਕੀ ਹਲਾਤਾਂ ਵਿਚ ਜੁਆਏ ਸਿੰਘ ਵਾਲਾ ਦੀ ਕੁੜੀ ਦੀ ਮੌਤ ਹੋ ਗਈ ਸੀ, ਜਿਸ ਦਾ ਅੰਤਿਮ ਸੰਸਕਾਰ ਉਸ ਦੇ ਪਰਿਵਾਰ ਵਾਲਿਅਾਂ ਨੇ ਉਸੇ ਸਮੇਂ ਕਰ ਦਿੱਤਾ ਸੀ। ਕੋਰੋਨਾ ਦੇ ਲੱਛਣ ਪਾਏ ਜਾਣ ਕਾਰਨ ਉਸ ਦਾ ਟੈਸਟ ਲੈਬਾਰਟਰੀ ਵਿਚ ਭੇਜਿਆ ਗਿਆ ਸੀ। ਮ੍ਰਿਤਕ ਦੀ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਸ਼ਹਿਰ ਵਾਸੀਆਂ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਦੀ ਜਾਨ ਵਿਚ ਜਾਨ ਆਈ ।
ਪੜ੍ਹੋ ਇਹ ਵੀ ਖਬਰ - ਕਰਮਚਾਰੀਆਂ ਲਈ ਖੁਸ਼ਖਬਰੀ : ਕੋਰੋਨਾ ਸੰਕਟ ਦੇ ਬਾਵਜੂਦ ਮਿਲੇਗੀ ਪੂਰੀ ਤਨਖਾਹ
ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬਾਨ ਦੇ ਚਾਰ-ਚੁਫੇਰੇ ਲੱਗੇ ਨਾਕੇ, ਹੱਥ ਜੋੜ ਪੁਲਸ ਨੇ ਸੰਗਤਾਂ ਨੂੰ ਭੇਜਿਆ ਵਾਪਸ