ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
Sunday, Jul 19, 2026 - 12:56 PM (IST)
ਨਕੋਦਰ (ਪਾਲੀ)- ਨਕੋਦਰ ਵਿਖੇ ਦੋ ਵੱਖ-ਵੱਖ ਥਾਵਾਂ ਤੋਂ ਅਣਪਛਾਤੇ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਪੁਲਸ ਨੂੰ ਮਿਲੀ ਸੂਚਨਾ ਮੁਤਾਬਕ ਪਹਿਲੀ ਲਾਸ਼ ਨੂਰਮਹਿਲ ਰੋਡ ਸਥਿਤ ਕੋਰਟ ਕੰਪਲੈਕਸ ਨੇੜਿਓਂ ਜਦਕਿ ਦੂਜੀ ਲਾਸ਼ ਮੁਹੱਲਾ ਰਹਿਮਾਨਪੁਰ ਵਿਚ ਨਜ਼ਦੀਕ ਤੋਂ ਬਰਾਮਦ ਹੋਈ।
ਇਹ ਵੀ ਪੜ੍ਹੋ: Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...
ਸੂਚਨਾ ਮਿਲਦੇ ਹੀ ਏ. ਐੱਸ. ਆਈ. ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਦੋਵਾਂ ਥਾਵਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਪੁਲਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਦੋਵਾਂ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਕੋਈ ਵੀ ਪਛਾਣ ਸਬੰਧੀ ਦਸਤਾਵੇਜ਼ ਜਾਂ ਹੋਰ ਸਮੱਗਰੀ ਨਹੀਂ ਮਿਲੀ।
ਪੁਲਸ ਨੇ ਦੋਵਾਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਉਪਰੰਤ ਸ਼ਨਾਖਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਨਕੋਦਰ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਪੁਲਸ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਇਨ੍ਹਾਂ ਮ੍ਰਿਤਕਾਂ ਦੀ ਪਛਾਣ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਨਕੋਦਰ ਸਿਟੀ ਪੁਲਸ ਨਾਲ ਸੰਪਰਕ ਕਰਕੇ ਜਾਣਕਾਰੀ ਸਾਂਝੀ ਕਰੇ ਤਾਂ ਜੋ ਮ੍ਰਿਤਕਾਂ ਦੀ ਸ਼ਨਾਖਤ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
