ਪੰਜਾਬ: ਧਾਰਮਿਕ ਡੇਰੇ ''ਚ ਦਫ਼ਨਾ ''ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ ਹੈਰਾਨ
Monday, Oct 05, 2026 - 07:46 PM (IST)
ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਅਧੀਨ ਪੈਂਦੇ ਪਿੰਡ ਹੁਸੈਨਪੁਰ ਦੂਲੋਵਾਲ 'ਚ ਵਾਲਮੀਕਿ ਸਮਾਜ ਨਾਲ ਸਬੰਧਤ ਧਾਰਮਿਕ ਡੇਰੇ 'ਚ ਇਕ ਵਿਅਕਤੀ ਦੀ ਲਾਸ਼ ਦਫਨਾਏ ਜਾਣ ਨੂੰ ਲੈ ਕੇ ਵਿਵਾਦ ਭਖ ਗਿਆ। ਮਾਮਲਾ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਵੱਡੀ ਗਿਣਤੀ 'ਚ ਪਿੰਡ ਵਾਸੀ ਇਕੱਠੇ ਹੋ ਕੇ ਮੌਕੇ ’ਤੇ ਪਹੁੰਚੇ ਅਤੇ ਲਾਸ਼ ਦਫਨਾਏ ਜਾਣ ਦਾ ਵਿਰੋਧ ਕਰਦਿਆਂ ਘਿਰਾਓ ਕਰ ਦਿੱਤਾ।
ਮਾਮਲਾ ਬਾਬਾ ਗਿਆਨ ਨਾਥ ਦੇ ਧਾਰਮਿਕ ਆਸ਼ਰਮ/ਡੇਰੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਇਤਰਾਜ਼ ਜਤਾਇਆ ਗਿਆ ਕਿ ਇਥੇ ਇਕ ਵਿਅਕਤੀ ਦੀ ਲਾਸ਼ ਦਫ਼ਨਾਈ ਗਈ ਹੈ। ਕੁਝ ਲੋਕਾਂ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਲਾਸ਼ ਦੀ ਪਛਾਣ ਅਤੇ ਉਸ ਨੂੰ ਇਥੇ ਦਫ਼ਨਾਉਣ ਸਬੰਧੀ ਸਥਿਤੀ ਸਪੱਸ਼ਟ ਕੀਤੀ ਜਾਵੇ। ਵਿਰੋਧ ਵਧਣ ਦੀ ਸੂਚਨਾ ਮਿਲਦੇ ਹੀ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਕਰਨ ਲਈ ਕੋਸ਼ਿਸ਼ਾਂ ਕੀਤੀਆਂ। ਪੁਲਸ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਨਾ ਕਰਨ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
ਸੇਵਾਦਾਰ ਦੀ ਮੌਤ ਤੋਂ ਬਾਅਦ ਦਫ਼ਨਾਉਣ ਦੀ ਗੱਲ ਸਾਹਮਣੇ ਆਈ
ਮਾਮਲੇ ਸਬੰਧੀ ਏ. ਐੱਸ. ਪੀ. ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਹੁਸੈਨਪੁਰ ਦੂਲੋਵਾਲ ਪਿੰਡ ਥਾਣਾ ਤਲਵੰਡੀ ਚੌਧਰੀਆਂ ਦੇ ਅਧੀਨ ਆਉਂਦਾ ਹੈ ਅਤੇ ਇਥੇ ਵਾਲਮੀਕਿ ਸਮਾਜ ਨਾਲ ਸਬੰਧਤ ਬਾਬਾ ਗਿਆਨ ਨਾਥ ਦਾ ਧਾਰਮਿਕ ਆਸ਼ਰਮ/ਡੇਰਾ ਸਥਿਤ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਇਥੇ ਇਕ ਵਿਅਕਤੀ ਦੀ ਲਾਸ਼ ਦਫ਼ਨਾਏ ਜਾਣ ਨੂੰ ਲੈ ਕੇ ਵਿਰੋਧ ਕੀਤਾ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਡੇਰੇ 'ਚ ਇਕ ਸੇਵਾਦਾਰ ਵਜੋਂ ਰਹਿੰਦੇ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਲਾਸ਼ ਨੂੰ ਉੱਥੇ ਹੀ ਦਫ਼ਨਾਇਆ ਗਿਆ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI ਨਾਲ ਜੁੜੇ ਤਾਰ
ਮਾਮਲੇ ਦੀ ਗੰਭੀਰਤਾ ਨੂੰ ਵੇਖਦੇ 145 ਦੀ ਕਾਰਵਾਈ
ਏ. ਐੱਸ. ਪੀ. ਧੀਰੇਂਦਰ ਵਰਮਾ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਪ੍ਰਸ਼ਾਸਨ ਵੱਲੋਂ ਧਾਰਾ 145 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਐੱਸ. ਡੀ. ਐੱਮ. ਨਾਲ ਵੀ ਗੱਲਬਾਤ ਹੋ ਚੁੱਕੀ ਹੈ ਅਤੇ ਮਾਮਲੇ ਨੂੰ ਪ੍ਰਸ਼ਾਸਨਿਕ ਪੱਧਰ ’ਤੇ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਸ ਅਧਿਕਾਰੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਥਿਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈ ਕੇ ਹੱਲ ਕਰਨ ਦੀ ਬਜਾਏ ਪ੍ਰਸ਼ਾਸਨ ਨੂੰ ਮਾਮਲੇ ਦੀ ਜਾਂਚ ਅਤੇ ਕਾਰਵਾਈ ਕਰਨ ਦਾ ਮੌਕਾ ਦਿੱਤਾ ਜਾਵੇ। ਲਾਸ਼ ਦਫ਼ਨਾਉਣ ਨੂੰ ਲੈ ਕੇ ਪਿੰਡ ਵਿੱਚ ਪੈਦਾ ਹੋਏ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਨੂੰ ਕਾਬੂ 'ਚ ਲੈ ਲਿਆ ਹੈ। ਮਾਮਲੇ ਦੀ ਅਗਲੀ ਕਾਰਵਾਈ ਪ੍ਰਸ਼ਾਸਨਿਕ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਦੇ ਆਧਾਰ ’ਤੇ ਹੋਵੇਗੀ।

ਇਹ ਵੀ ਪੜ੍ਹੋ: ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
