ਮੰਡਿਆਣੀ ਨੇੜੇ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼
Sunday, Dec 15, 2024 - 02:54 PM (IST)
ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਅਧੀਨ ਪੈਂਦੇ ਪਿੰਡ ਮੰਡਿਆਣੀ ਲਿੰਕ ਰੋਡ ਤੇ ਜਸਵੰਤ ਕੋਲਡ ਸਟੋਰ ਕੋਲੋਂ ਇਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲੀ ਹੈ। ਜਾਂਚ ਅਧਿਕਾਰੀ ਐੱਸ. ਆਈ. ਆਤਮਾ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਜੋ ਕਿ 25 ਸਾਲ ਦਾ ਜਾਪਦਾ ਹੈ ਲਾਸ਼ ਇਕ ਦਿਨ ਪੁਰਾਣੀ ਲਗਦੀ ਹੈ ਵੇਖਣ ਨੂੰ ਪੰਜਾਬੀ ਲੱਗਦਾ ਹੈ ਅਤੇ ਠੰਡ ਲੱਗਣ ਕਾਰਨ ਉਸ ਦੀ ਮੌਤ ਹੋਈ ਜਾਪਦੀ ਹੈ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਉਨ੍ਹਾਂ ਦੱਸਿਆ ਕਿ ਇਸ ਦੀ ਦਾੜੀ ਅਤੇ ਕੇਸ ਕੱਟੇ ਹੋਏ ਹਨ। ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਮੋਰਚਰੀ ਲੁਧਿਆਣਾ ਵਿਖੇ 72 ਘੰਟਿਆਂ ਲਈ ਰੱਖਿਆ ਹੋਇਆ ਹੈ ਜੋ ਵੀ ਇਸ ਨੂੰ ਪਛਾਣਦਾ ਹੈ ਉਹ ਥਾਣਾ ਦਾਖਾ ਨਾਲ ਸੰਪਰਕ ਕਰ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8