ਜਲੰਧਰ ਵਿਖੇ ਪਾਰਕ ''ਚੋਂ ਮਿਲੀ ਲਾਸ਼, ਫੈਲੀ ਸਨਸਨੀ
Tuesday, Dec 17, 2024 - 11:14 AM (IST)
ਜਲੰਧਰ (ਰਮਨ)–ਥਾਣਾ ਨੰਬਰ 2 ਅਧੀਨ ਪੈਂਦੇ ਵਿਕਰਮਪੁਰਾ ਦੇ ਮਸਤ ਰਾਮ ਪਾਰਕ ਵਿਚੋਂ ਸੋਮਵਾਰ ਸਵੇਰੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਨੰਬਰ 2 ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕ ਦੀ ਪਛਾਣ ਫਤਿਹਪੁਰੀ ਮੁਹੱਲਾ ਦੇ ਰਹਿਣ ਵਾਲੇ ਵਿਨੇ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਥਾਣਾ ਨੰਬਰ 2 ਦੇ ਇੰਚਾਰਜ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਵਿਕਰਮਪੁਰਾ ਦੇ ਮਸਤ ਰਾਮ ਪਾਰਕ ਸਥਿਤ ਇਕ ਬੈਂਚ ’ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ। ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਮ੍ਰਿਤਕ ਦੀ ਪਛਾਣ ਵਿਨੇ ਕੁਮਾਰ ਵਜੋਂ ਹੋਈ ਹੈ। ਕੁਝ ਦੇਰ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ ਅਤੇ ਪੁਲਸ ਕੋਲ ਬਿਆਨ ਦਰਜ ਕਰਵਾਇਆ ਕਿ ਵਿਨੇ ਦਾ ਆਪਣੀ ਪਤਨੀ ਨਾਲ ਤਲਾਕ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਹ ਡਿਪ੍ਰੈਸ਼ਨ ਵਿਚ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਬੇਹੱਦ ਮੰਦਭਾਗੀ ਘਟਨਾ, ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ
ਉਨ੍ਹਾਂ ਮੁਤਾਬਕ ਉਹ ਐਤਵਾਰ ਸ਼ਾਮ ਨੂੰ ਘਰੋਂ ਨਿਕਲੇ ਅਤੇ ਫਿਰ ਘਰ ਨਹੀਂ ਪਰਤੇ, ਹਾਲਾਂਕਿ ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਲੱਭਦੇ ਰਹੇ ਪਰ ਉਨ੍ਹਾਂ ਦਾ ਕਿਤੇ ਪਤਾ ਨਹੀਂ ਲੱਗਾ। ਸਵੇਰੇ ਕਿਸੇ ਨੇ ਉਨ੍ਹਾਂ ਨੂੰ ਦੱਸਿਆ ਕਿ ਵਿਨੇ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਲਾਸ਼ ਮਸਤ ਰਾਮ ਵਿਚ ਇਕ ਬੈਂਚ ’ਤੇ ਪਈ ਹੈ। ਇਸ ਬਾਰੇ ਥਾਣਾ ਨੰਬਰ 2 ਦੇ ਇੰਚਾਰਜ ਗੁਰਪ੍ਰੀਤ ਸਿੰਘ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿਚ ਚਰਚਾ ਹੈ ਕਿ ਇਹ ਵਿਅਕਤੀ ਨਸ਼ੇ ਦਾ ਆਦੀ ਸੀ ਅਤੇ ਅਜਿਹਾ ਲੱਗਦਾ ਹੈ ਕਿ ਇਸ ਦੀ ਮੌਤ ਨਸ਼ੇ ਦੇ ਓਵਰਡੋਜ਼ ਕਾਰਨ ਹੋਈ ਹੈ। ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਜਾਂ ਉਹ ਨਸ਼ੇ ਦੇ ਆਦੀ ਸਨ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਵਿਚ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੀਤ ਲਹਿਰ ਦਾ 'ਅਲਰਟ', ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8