ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ''ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ

Sunday, Aug 23, 2026 - 01:49 PM (IST)

ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ''ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਪਵਿੱਤਰ ਕਾਲੀ ਵੇਈਂ ਨਦੀ ਵਿੱਚੋਂ ਅੱਜ ਇਕ ਭਗਵੇਂ ਵਸਤਰਧਾਰੀ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਨਦੀ 'ਚ ਲਾਸ਼ ਵੇਖੇ ਜਾਣ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਰਾਜਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰਾਂ ਵੱਲੋਂ ਕਾਫ਼ੀ ਮਿਹਨਤ ਤੋਂ ਬਾਅਦ ਲਾਸ਼ ਨੂੰ ਨਦੀ ਵਿੱਚੋਂ ਬਾਹਰ ਕੱਢਿਆ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੇ ਭਗਵੇਂ ਰੰਗ ਦੇ ਵਸਤਰ ਪਹਿਨੇ ਹੋਏ ਸਨ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ 'ਚ ਰੱਖਵਾ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ ਪਾਰਟੀ ਮਨਾਉਣ ਜਾ ਰਿਹਾ ਸੀ ਨੌਜਵਾਨ

ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਪਤਾ ਲਗਾਉਣ ਲਈ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਵਿਅਕਤੀ ਦੀ ਮੌਤ ਕਿਹੜੇ ਹਾਲਾਤ ਵਿਚ ਹੋਈ। ਕਾਲੀ ਵੇਈਂ ਵਰਗੀ ਪਵਿੱਤਰ ਨਦੀ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਫੈਲਦਿਆਂ ਹੀ ਇਲਾਕੇ 'ਚ ਚਰਚਾ ਦਾ ਮਾਹੌਲ ਬਣ ਗਿਆ। ਪੁਲਸ ਦੀ ਜਾਂਚ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ ਔਖਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News