ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਾਰਕਿੰਗ ’ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

05/20/2024 6:37:32 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸਥਾਨਕ ਪੁਲਸ ਨੂੰ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਾਰਕਿੰਗ ’ਚੋਂ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਚੌਂਕੀ ਦੇ ਮੁੱਖ ਮੁਨਸ਼ੀ ਸੁਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ ਤਕਰੀਬਨ 45 ਤੋਂ 50 ਸਾਲ ਹੈ ਨੇ ਲਾਈਨਦਾਰ ਨੀਲੇ ਰੰਗ ਦੀ ਕਮੀਜ਼ ਅਤੇ ਗ੍ਰੇ ਰੰਗ ਦਾ ਪਜਾਮਾ ਪਾਇਆ ਹੋਇਆ ਹੈ। 

ਮ੍ਰਿਤਕ ਵਿਅਕਤੀ ਦਾ ਰੰਗ ਕਣਕਵੰਨਾ ਹੈ ਅਤੇ ਉਸ ਦੀ ਸੱਜੀ ਬਾਂਹ ਉੱਪਰ ਅੰਗਰੇਜ਼ੀ ਵਿਚ ਵੀ. ਐੱਨ. ਲਿਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਪਛਾਣ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ 72 ਘੰਟਿਆਂ ਲਈ ਰੱਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  ਸ਼ਰਮਨਾਕ! ਕੜਾਕੇ ਦੀ ਧੁੱਪ 'ਚ ਫੈਕਟਰੀ ਦੀ ਕੰਧ 'ਤੇ ਛੱਡ ਗਏ ਨਵਜੰਮੀ ਬੱਚੀ, ਹਾਲਤ ਵੇਖ ਹਰ ਕੋਈ ਹੋਇਆ ਹੈਰਾਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News