ਜਲੰਧਰ ਰੇਲਵੇ ਸਟੇਸ਼ਨ 'ਤੇ ਪੈ ਗਈਆਂ ਭਾਜੜਾਂ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

Thursday, Jul 25, 2024 - 01:03 PM (IST)

ਜਲੰਧਰ ਰੇਲਵੇ ਸਟੇਸ਼ਨ 'ਤੇ ਪੈ ਗਈਆਂ ਭਾਜੜਾਂ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

ਜਲੰਧਰ (ਪੁਨੀਤ) - ਜਲੰਧਰ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਥੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਦਰਅਸਲ ਜੰਮੂ ਤੋਂ ਆ ਰਹੀ ਟਾਟਾ ਮੂਰੀ ’ਚੋਂ ਗੁਰਦਾਸਪੁਰ ਦੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਮਾਮਲਾ ਸ਼ੱਕੀ ਜਾਪਦਾ ਹੈ, ਜਿਸ ਕਾਰਨ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਕੋਲੋਂ ਟਿਕਟ ਬਰਾਮਦ ਨਹੀਂ ਹੋਈ, ਜਿਸ ਕਾਰਨ ਪੁਲਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਰਸਤੇ ਵਿਚ ਹੀ ਮੌਤ ਹੋ ਗਈ ਸੀ ਅਤੇ ਉਸ ਦੀ ਲਾਸ਼ ਨੂੰ ਜਲੰਧਰ ਲਿਆਂਦਾ ਗਿਆ ਹੈ।

ਟਰੇਨ ਨੰਬਰ 18102 ਜੋ ਜੰਮੂ ਤੋਂ ਦੁਪਹਿਰ 2.33 ’ਤੇ ਰਵਾਨਾ ਹੋਈ ਸੀ, ਸ਼ਾਮ 5.50 'ਤੇ ਗੁਰਦਾਸਪੁਰ ਪਹੁੰਚੀ ਅਤੇ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਨੌਜਵਾਨ ਉਥੋਂ ਸਵਾਰ ਹੋ ਸਕਦਾ ਹੈ, ਕਿਉਂਕਿ ਨੌਜਵਾਨ ਕੋਲੋਂ ਮਿਲੇ ਸ਼ਨਾਖ਼ਤੀ ਕਾਰਡ ਅਨੁਸਾਰ ਮ੍ਰਿਤਕ ਦਾ ਨਾਂ ਸੁਨੀਲ ਥਾਪਾ ਹੈ, ਜੋਕਿ ਗੁਰਦਾਸਪੁਰ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ- ਸ਼ੀਤਲ ਅੰਗੂਰਾਲ 'ਤੇ CM ਮਾਨ ਨੇ ਲਈ ਚੁਟਕੀ, ਕਿਹਾ-ਲਾਲਚੀਆਂ ਦੀ ਜਗ੍ਹਾ ‘ਭਗਤ’ ਨੂੰ ਦੇ ਦਿੰਦਾ ਹੈ ਪਰਮਾਤਮਾ

ਨੌਜਵਾਨ ਦੇ ਮੂੰਹ ’ਚੋਂ ਝੱਗ ਨਿਕਲ ਰਹੀ ਸੀ, ਜਿਸ ਕਾਰਨ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਅੰਦਾਜ਼ੇ ਲਾਏ ਜਾ ਰਹੇ ਹਨ। ਰੇਲਵੇ ਸਟੇਸ਼ਨ ’ਤੇ ਤਾਇਨਾਤ ਏ. ਐੱਸ. ਆਈ. ਲਲਿਤ ਕੁਮਾਰ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਹੈ, ਜਿਸ ਤੋਂ ਬਾਅਦ ਰਾਤ 9.17 ਵਜੇ ਰੇਲ ਗੱਡੀ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਪੁੱਜੀ, ਜਿਸ ਤੋਂ ਬਾਅਦ ਮਾਮਲਾ ਪੁਲਸ ਦੇ ਧਿਆਨ 'ਚ ਆਇਆ। ਅਗਲੀ ਕਾਰਵਾਈ ਅਜੇ ਜਾਰੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, ਪੰਜਾਬ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News