ਬੁੱਢਾ ਦਰਿਆ ''ਚੋਂ ਮਿਲੀ ਲਾਸ਼! ਇਲਾਕੇ ''ਚ ਫ਼ੈਲੀ ਦਹਿਸ਼ਤ
Thursday, Dec 18, 2025 - 06:33 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਮੁਹੱਲਾ ਪੀਰੂ ਬੰਦਾ ਨੇੜੇ ਬੁੱਢਾ ਦਰਿਆ ਵਿਚ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫ਼ੈਲ ਗਈ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਸੂਚਨਾ ਮਿਲਦਿਆਂ ਹੀ ਇੰਸਪੈਕਟਰ ਬਲਬੀਰ ਸਿੰਘ ਦੀ ਟੀਮ ਮੌਕੇ 'ਤੇ ਪਹੁੰਚੀ ਜਿਨ੍ਹਾਂ ਨੇ ਬੁੱਢੇ ਦਰਿਆ ਵਿਚ ਪਈ ਲਾਸ਼ ਨੂੰ ਬਾਹਰ ਕੱਢਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 30-35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਜੇ ਤਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਪਛਾਣ ਲਈ ਰਖਵਾ ਦਿੱਤਾ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
