ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਜਲੰਧਰ ਦੇ ਵਿਅਕਤੀ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ, ਦੋ ਬੱਚਿਆਂ ਦਾ ਸੀ ਪਿਓ

Sunday, May 19, 2024 - 07:15 PM (IST)

ਰਾਜਾਸਾਂਸੀ/ਹਰਸ਼ਾ ਛੀਨਾ (ਨਿਰਵੈਲ, ਰਾਜਵਿੰਦਰ)- ਪੂਰੀ ਦੁਨੀਆ ’ਚ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੇ ਦਿਨ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਤ 36 ਸਾਲਾ ਹਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ 2 ਮਸੂਮ ਬੱਚਿਆਂ ਦਾ ਪਿਤਾ ਹਰਦੀਪ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ। ਬੀਤੀ 1 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ ਅਤੇ ਦੁਬਈ ਰਹਿੰਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਹਰਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਕਿਹਾ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਲੂ' ਦਾ ਆਰੇਂਜ ਤੇ ਯੈਲੋ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦੀ ਤਾਜ਼ਾ ਅਪਡੇਟ

PunjabKesari

ਇਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਸ਼ਨੀਵਾਰ ਹਰਦੀਪ ਦੀ ਮ੍ਰਿਤਕ ਦੇਹ ਭਾਰਤ ਭੇਜੀ ਹੈ। ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹਰਦੀਪ ਦੀ ਵਿਧਵਾ ਨੂੰ 2000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਹਰਦੀਪ ਦੇ ਪਰਿਵਾਰਕ ਮੈਂਬਰਾਂ ਨੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰਕ ਨੂੰ ਹਰਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
 

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News