ਜਲੰਧਰ 'ਚ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼, ਸਿਗਰੇਟ ਤੇ ਤੰਬਾਕੂ ਵੀ ਬਰਾਮਦ

Monday, Apr 13, 2026 - 05:57 PM (IST)

ਜਲੰਧਰ 'ਚ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼, ਸਿਗਰੇਟ ਤੇ ਤੰਬਾਕੂ ਵੀ ਬਰਾਮਦ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਕਬੀਰ ਬਿਹਾਰ ਕਟਹਿਰਾ ਮੁਹੱਲੇ ਵਿਚ ਦੁਸਹਿਰਾ ਗਰਾਊਂਡ 'ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਹਾਲਾਂਕਿ ਇਲਾਕੇ ਦੇ ਕੌਂਸਲਰ ਨੇ ਨੌਜਵਾਨ ਦੀ ਮੌਤ ਨਸ਼ੇ ਨਾਲ ਹੋਣ ਦਾ ਸ਼ੱਕ ਜਤਾਇਆ ਹੈ। ਮ੍ਰਿਤਕ ਤੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਪਰ ਉਸ ਤੋਂ ਸਿਗਰਟ ਅਤੇ ਤੰਬਾਕੂ ਦੀ ਪੂੜੀ ਮਿਲੀ ਹੈ।  ਸਥਾਨਕ ਲੋਕਾਂ ਨੇ ਬਸਤੀ ਬਾਵਾ ਖੇਲ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG ਖ਼ਤਪਕਾਰਾਂ ਦੀਆਂ ਵਧੀਆਂ ਮੁਸ਼ਕਿਲਾਂ

PunjabKesari

ਇਲਾਕੇ ਦੇ ਕੌਂਸਲਰ ਗੁਰਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਖੇਤ 'ਚ ਪਈ ਸੀ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਪੁਲਸ ਨੂੰ ਇਲਾਕੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਬਾਰੇ ਸ਼ਿਕਾਇਤ ਕੀਤੀ ਸੀ ਅਤੇ ਲੋਕ ਖੁੱਲ੍ਹੇਆਮ ਖੇਤ 'ਚ ਸ਼ਰਾਬ ਪੀਂਦੇ ਹਨ ਪਰ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਨੂੰ ਸ਼ੱਕ ਸੀ ਕਿ ਨੌਜਵਾਨ ਦੀ ਮੌਤ ਨਸ਼ਾ ਕਰਨ ਕਾਰਨ ਹੋਈ ਹੈ।

ਇਹ ਵੀ ਪੜ੍ਹੋ: ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ ਤਬਾਦਲੇ

ਬਸਤੀ ਬਾਵਾ ਖੇਲ ਪੁਲਸ ਥਾਣੇ ਦੇ ਜਾਂਚ ਅਧਿਕਾਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਕਬੀਰ ਬਿਹਾਰ 'ਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਇਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਪੋਸਟਮਾਰਟਮ ਲਈ ਰੱਖਵਾਇਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨ ਦਾ ਪਤਾ ਲੱਗੇਗਾ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News