ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ, ਨਹੀਂ ਮੁੜਿਆ ਵਾਪਸ

Saturday, May 02, 2026 - 05:19 PM (IST)

ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ, ਨਹੀਂ ਮੁੜਿਆ ਵਾਪਸ

ਜਗਰਾਓਂ/ਲੁਧਿਆਣਾ (ਵੈੱਬ ਡੈਸਕ)- ਜਗਰਾਓਂ ਦੇ ਪਿੰਡ ਅਖਾੜਾ 'ਚ ਲਗਾਤਾਰ ਦੂਜੇ ਦਿਨ ਇਕ ਹੋਰ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਪਿੰਡ ਅਖਾੜਾ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਰਮਨਦੀਪ ਦੀ ਲਾਸ਼ ਪਿੰਡ ਅਖਾੜਾ ਤੋਂ ਕਾਉਂਕੇ ਕਲਾਂ ਜਾਣ ਵਾਲੀ ਲਿੰਕ ਰੋਡ 'ਤੇ ਨਹਿਰ ਦੇ ਕੰਢੇ ਬਰਾਮਦ ਹੋਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਮਨਦੀਪ ਸਿੰਘ ਕਣਕ ਦੇ ਸੀਜ਼ਨ ਦੌਰਾਨ ਮੰਡੀ 'ਚ ਪੱਲੇਦਾਰੀ ਦਾ ਕੰਮ ਕਰਦਾ ਸੀ। ਉਹ ਸ਼ੁੱਕਰਵਾਰ ਤੋਂ ਘਰ ਨਹੀਂ ਪਰਤਿਆ ਸੀ, ਜਿਸ 'ਤੇ ਪਰਿਵਾਰ ਨੇ ਸੋਚਿਆ ਕਿ ਸ਼ਾਇਦ ਕੰਮ ਜ਼ਿਆਦਾ ਹੋਣ ਕਾਰਨ ਉਹ ਮੰਡੀ 'ਚ ਹੀ ਰੁਕ ਗਿਆ ਹੋਵੇਗਾ। ਸ਼ਨੀਵਾਰ ਨੂੰ ਉਸ ਦੀ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਸਦਮੇ 'ਚ ਹੈ।

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

ਵਿਦੇਸ਼ ਜਾਣ ਦੀ ਸੀ ਤਿਆਰੀ 
ਪਰਿਵਾਰ ਨੇ ਦੱਸਿਆ ਕਿ ਹਰਮਨਦੀਪ ਕੁਝ ਹੀ ਦਿਨਾਂ 'ਚ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਉਹ ਸ਼ੁੱਕਰਵਾਰ ਨੂੰ ਹੀ ਆਪਣੇ ਟ੍ਰੈਵਲ ਏਜੰਟ ਨੂੰ ਪੈਸੇ ਦੇ ਕੇ ਆਇਆ ਸੀ ਪਰ ਉਸ ਤੋਂ ਬਾਅਦ ਉਹ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਪੁਲਸ ਕੋਲ ਸ਼ੱਕ ਜਤਾਇਆ ਹੈ ਕਿ ਹਰਮਨਦੀਪ ਦੀ ਮੌਤ ਕਿਸੇ ਜ਼ਹਿਰੀਲੇ ਜਾਨਵਰ ਦੇ ਕੱਟਣ ਕਾਰਨ ਹੋਈ ਹੋ ਸਕਦੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਵੀ ਇਸੇ ਪਿੰਡ ਦੇ 33 ਸਾਲਾ ਜਸਪਾਲ ਸਿੰਘ ਦੀ ਲਾਸ਼ ਪਿੰਡ ਡੋਲਣ ਨੂੰ ਜਾਣ ਵਾਲੇ ਰਸਤੇ 'ਤੇ ਇਕ ਸੇਮ ਨਾਲੇ ਕੋਲੋਂ ਸ਼ੱਕੀ ਹਾਲਾਤ 'ਚ ਮਿਲੀ ਸੀ। ਦੋ ਦਿਨਾਂ ਵਿੱਚ ਹੋਈਆਂ ਇਨ੍ਹਾਂ ਦੋ ਰਹੱਸਮਈ ਮੌਤਾਂ ਕਾਰਨ ਪਿੰਡ ਵਾਸੀਆਂ 'ਚ ਭਾਰੀ ਚਿੰਤਾ ਅਤੇ ਡਰ ਦਾ ਮਾਹੌਲ ਹੈ। ਪੁਲਸ ਦੋਵਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News