ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ

Friday, Oct 02, 2026 - 04:31 PM (IST)

ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ

ਕਪੂਰਥਲਾ (ਓਬਰਾਏ)- ਜਲੰਧਰ ਵਿਖੇ ਬੀਤੇ ਦਿਨੀਂ ਭਾਜਪਾ ਵੱਲੋਂ ਕੀਤੀ ਗਈ ਰੈਲੀ 'ਚ ਗਏ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਅਗਲੇ ਦਿਨ ਸਿੱਧਵਾਂ ਦੋਨਾਂ ਨੇੜੇ ਖੇਤਾਂ 'ਚੋਂ ਮਿਲਣ ਨਾਲ ਹੜਕੰਪ ਮਚ ਗਿਆ। ਮ੍ਰਿਤਕ ਦੀ ਪਛਾਣ ਸ਼ਾਨਬਾਜ਼ ਪੁੱਤਰ ਮੁਹੰਮਦ ਮੁਰਾਦ ਵਾਸੀ ਬਿਹਾਰ ਹਾਲ ਵਾਸੀ ਸਿੱਧਵਾਂ ਦੋਨਾਂ ਵਜੋਂ ਹੋਈ ਹੈ।  ਮ੍ਰਿਤਕ ਦੀ ਪਤਨੀ ਖ਼ੁਸ਼ਬੂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦਾ ਪਤੀ ਬੀਤੇ ਦਿਨੀਂ ਰੈਲੀ 'ਚ ਜਲੰਧਰ ਗਿਆ ਸੀ ਪਰ ਉਹ ਸਾਰੀ ਰਾਤ ਘਰ ਵਾਪਸ ਨਹੀਂ ਆਇਆ, ਜਿਸ ਦੀ ਅਸੀਂ ਭਾਲ ਕਰਦੇ ਰਹੇ ਪਰ ਉਹ ਕਿਤੇ ਨਹੀਂ ਮਿਲਿਆ। ਅੱਜ ਸਵੇਰੇ ਕਿਸੇ ਰਾਹਗੀਰ ਨੇ ਉਨ੍ਹਾਂ ਨੂੰ ਦੱਸਿਆ ਕਿ ਇਕ ਵਿਅਕਤੀ ਦੀ ਲਾਸ਼ ਖੇਤਾਂ 'ਚ ਪਈ ਹੈ, ਜਿਸ 'ਤੇ ਉਹ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਲਾਸ਼ ਦੀ ਸ਼ਨਾਖ਼ਤ ਸ਼ਾਨਬਾਜ਼ ਵਜੋਂ ਕੀਤੀ। ਉਕਤ ਵਿਅਕਤੀ ਦੀ ਮੌਤ 'ਤੇ ਕਤਲ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ:  ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

PunjabKesari

ਪਤਨੀ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਜੋਕਿ ਨਸ਼ੇ ਦਾ ਆਦੀ ਹੈ ਅਤੇ ਉਸ ਦੇ ਪਤੀ ਤੋਂ ਪੈਸੇ ਮੰਗਦਾ ਸੀ ਅਤੇ ਕਥਿਤ ਤੌਰ 'ਤੇ ਧਮਕੀਆਂ ਵੀ ਦਿੰਦਾ ਸੀ। ਥਾਣਾ ਸਦਰ ਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਸਿੱਧਵਾਂ ਦੋਨਾਂ ਨੇੜੇ ਖੇਤਾਂ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਨੂੰ ਕਬਜ਼ੇ ਵਿਚ ਲੈ ਕੇ ਪਤਨੀ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 

PunjabKesari

ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News