ਜਲੰਧਰ ''ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼, ਫ਼ੈਲੀ ਸਨਸਨੀ

Monday, Mar 23, 2026 - 12:23 PM (IST)

ਜਲੰਧਰ ''ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼, ਫ਼ੈਲੀ ਸਨਸਨੀ

ਜਲੰਧਰ (ਮਹੇਸ਼)-ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਪਿੰਡ ਧੋਗੜੀ ਵਿਚ ਸੂਆ ਨਹਿਰ ਕੰਢਿਓਂ ਮ੍ਰਿਤਕ ਹਾਲਤ ਵਿਚ ਲਗਭਗ ਇਕ ਮਹੀਨੇ ਦਾ ਬੱਚਾ ਪਿਆ ਹੋਇਆ ਸੀ, ਜਿਸ ਨੂੰ ਵੇਖ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਉਨ੍ਹਾਂ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਜੰਡੂਸਿੰਘਾ ਚੌਕੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਕੰਬਲ ਵਿਚ ਲਪੇਟੀ ਹੋਈ ਮ੍ਰਿਤਕ ਬੱਚੇ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ ਖੇਡ: ਪ੍ਰਤਾਪ ਬਾਜਵਾ

PunjabKesari

ਚੌਕੀ ਇੰਚਾਰਜ ਕੁਲਦੀਪ ਕੁਮਾਰ ਮਹਿਤਾ ਨੇ ਦੱਸਿਆ ਕਿ ਪੁਲਸ ਨੇ ਬੱਚੇ ਦੀ ਸ਼ਨਾਖਤ ਨੂੰ ਲੈ ਕੇ ਆਲੇ-ਦੁਆਲੇ ਦੇ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ ਪਰ ਅਜੇ ਤੱਕ ਉਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਬੱਚੇ ਨੂੰ ਵੇਖ ਕੇ ਲੱਗਦਾ ਹੈ ਕਿ ਉਸ ਨੂੰ ਮ੍ਰਿਤਕ ਹਾਲਤ ਵਿਚ ਕੁਝ ਸਮਾਂ ਪਹਿਲਾਂ ਹੀ ਕੋਈ ਸੂਆ ਨਹਿਰ ਧੋਗੜੀ ਦੇ ਕੰਢੇ ’ਤੇ ਛੱਡ ਕੇ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਬੱਚੇ ਦੀ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਰਕਾਰੀ ਹਸਪਤਾਲ ਵਿਚ ਰਖਵਾ ਦਿੱਤਾ ਗਿਆ ਹੈ, ਉਸ ਤੋਂ ਬਾਅਦ ਬਣਦੀ ਕਾਰਵਾਈ ਕਰਦੇ ਹੋਏ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੁੱਤੇ ਪਏ ਵਿਅਕਤੀ ਦੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News