ਪੁਲਸ ਐਨਕਾਊਂਟਰ ''ਚ ਮਾਰੇ ਗਏ ਰਣਜੀਤ ਸਿੰਘ ਦੀ ਘਰ ਪਹੁੰਚੀ ਲਾਸ਼, ਧਾਹਾਂ ਮਾਰ ਰੋਂਦੇ ਪਰਿਵਾਰ ਨੇ ਰੱਖੀ ਇਹ ਮੰਗ

Wednesday, Mar 04, 2026 - 12:48 PM (IST)

ਪੁਲਸ ਐਨਕਾਊਂਟਰ ''ਚ ਮਾਰੇ ਗਏ ਰਣਜੀਤ ਸਿੰਘ ਦੀ ਘਰ ਪਹੁੰਚੀ ਲਾਸ਼, ਧਾਹਾਂ ਮਾਰ ਰੋਂਦੇ ਪਰਿਵਾਰ ਨੇ ਰੱਖੀ ਇਹ ਮੰਗ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਐਕਾਊਂਟਰ ਦੌਰਾਨ ਮਾਰੇ ਗਏ ਰਣਜੀਤ ਸਿੰਘ ਦਾ ਬੀਤੇ ਦਿਨ ਪੋਸਟਮਾਰਟਮ ਹੋਣ ਤੋਂ ਉਪਰੰਤ ਅੱਜ ਪਿੰਡ ਆਦੀਆ ਵਿਖੇ ਉਸ ਦੀ ਲਾਸ਼ ਪਹੁੰਚੀ। ਜਿਵੇਂ ਹੀ ਪਿੰਡ  ਵਿਚ ਲਾਸ਼ ਪਹੁੰਚੀ ਤਾਂ ਪੂਰੇ ਪਿੰਡ ਸੋਗ ਦੀ ਲਹਿਰ ਦੌੜ ਪਈ। ਇਸ ਮੌਕੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਉਧਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਦੋਂ ਤੱਕ ਰਣਜੀਤ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ। 

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

PunjabKesari

ਇਥੇ ਦੱਸ ਦੇਈਏ ਕਿ ਦੋ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਗੁਰਦਾਸਪੁਰ ਪੁਲਸ ਵੱਲੋਂ ਕੀਤੇ ਗਏ ਐਨਕਾਊਂਟਰ ਵਿੱਚ ਮਾਰਿਆ ਗਿਆ ਨੌਜਵਾਨ ਰਣਜੀਤ ਸਿੰਘ ਭਾਰਤ ਪਾਕਿਸਤਾਨ ਸਰਹੱਦ ਦੇ ਪਿੰਡ ਆਦੀਆਂ ਦਾ ਰਹਿਣ ਵਾਲਾ ਸੀ। ਅੱਜ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਜੋ ਕਿ ਇਸ ਵਕਤ ਪਿੰਡ ਆਦੀਆਂ ਦੇ ਵਿੱਚ ਪਹੁੰਚੀ ਹੈ ਪਰ ਪਰਿਵਾਰਿਕ ਮੈਂਬਰਾਂ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਹਨ, ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। 

PunjabKesari

ਇਹ ਵੀ ਪੜ੍ਹੋ: ਸਾਵਧਾਨ! ATM ਕਾਰਡ ਦੀ ਸਮਝੋ ਮਹੱਤਤਾ, ਨਾ ਕਰੋ ਅਜਿਹੀਆਂ ਗਲਤੀਆਂ ਨਹੀਂ ਤਾਂ ਹੋ ਸਕਦੈ...

ਵੱਖ-ਵੱਖ ਸਮਾਜ ਸੇਵੀ ਅਤੇ ਜਥੇਬੰਦੀਆਂ ਇਸ ਵਕਤ ਘਰ ਦੇ ਵਿੱਚ ਮੌਜੂਦ ਹਨ। ਵੱਡੀ ਗਿਣਤੀ 'ਚ ਪਿੰਡ ਦੇ ਲੋਕ ਇਸ ਵਕਤ ਸੋਗ ਦੇ ਵਿੱਚ ਹਨ ਅਤੇ ਉਨ੍ਹਾਂ ਵੱਲੋਂ ਇਹੀ ਕਿਹਾ ਗਿਆ ਕਿ ਹਾਲੇ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਧਰ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰਜ ਕੇ ਭੜਾਸ ਕੱਢੀ ਗਈ। ਪਰਿਵਾਰ ਨੇ ਕਿਹਾ ਕਿ ਜਿਹੜੇ ਪਾਪੀ ਅਫ਼ਸਰਾਂ ਨੇ ਗੋਲ਼ੀਆਂ ਮਾਰ ਕੇ ਬੇਕਸੂਰ ਰਣਜੀਤ ਸਿੰਘ ਐਨਕਾਊਂਟਰ ਕੀਤਾ ਹੈ, ਉਨ੍ਹਾਂ 302 ਦੇ ਪਰਚੇ ਦਰਜ ਹੋਣੇ ਚਾਹੀਦੇ ਹਨ। 

PunjabKesari

ਉਨ੍ਹਾਂ ਕਿਹਾ ਕਿ ਅਫ਼ਸਰਾਂ ਦੇ ਨਾਂ ਵੀ ਸਰਕਾਰ ਨੂੰ ਚੰਗੀ ਤਰ੍ਹਾਂ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਅੱਜ ਦਾ ਤਾਂ ਸਾਡਾ ਦੁੱਖ਼ ਵੇਖ ਲਿਆ ਹੈ ਪਰ ਉਹ ਰੋਜ਼ਾਨਾ ਇਹ ਦੁੱਖ਼ ਵੇਖੇਗੀ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ, ਓਨੀ ਦੇਰ ਤੱਕ ਅਸੀਂ ਅੰਤਿਮ ਸੰਸਕਾਰ ਨਹੀਂ ਕਰਾਂਗਾ। 

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਕਾਲੀ ਕਾਨਫ਼ਰੰਸ, 10 ਮਤੇ ਪਾਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News