ਖ਼ੁਸ਼ੀਆਂ ਮਾਤਮ ''ਚ ਬਦਲੀਆਂ, ਮਾਸੀ ਦੇ ਮੁੰਡੇ ਦਾ ਵਿਆਹ ਵੇਖਣ ਗਏ ਨੌਜਵਾਨ ਦੀ ਸ਼ਮਸ਼ਾਨਘਾਟ ''ਚੋਂ ਮਿਲੀ ਲਾਸ਼
Monday, Jan 06, 2025 - 07:02 PM (IST)
ਹਰਿਆਣਾ (ਆਨੰਦ)- ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਮਿੱਠੇਵਾਲ ਦੇ ਸ਼ਮਸ਼ਾਨਘਾਟ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਕਮਲਜੀਤ ਸਿੰਘ ਪੁੱਤਰ ਅਮਰੀਕ ਸਿੰਘ ਬਾਸੀ ਡਡਿਆਣਾ ਖੁਰਦ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਦਾ ਪੁੱਤਰ ਕਮਲਜੀਤ ਸਿੰਘ (32) ਜੋਕਿ ਹਿਮਾਚਲ ਵਿਖੇ ਅੰਬ ਸ਼ਹਿਰ ‘ਚ ਕਿਸੇ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਸੀ ਅਤੇ ਉਹ ਆਪਣੀ ਮਾਸੀ ਦੇ ਮੁੰਡੇ ਦੇ ਵਿਆਹ ਨੂੰ ਵੇਖਣ ਲਈ ਪਿੰਡ ਆਇਆ ਹੋਇਆ ਸੀ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ, ਜਵਾਨ ਪੁੱਤ ਦੀ ਟੈਂਕੀ ਨੇੜਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
ਸ਼ਨੀਵਾਰ ਨੂੰ ਡੀ. ਜੇ. ਪਾਰਟੀ ਦੌਰਾਨ ਉਹ ਘਰ ਦੇ ਬਾਹਰ ਬਾਥਰੂਮ ਕਰਨ ਲਈ ਗਿਆ ਪਰ ਉਸ ਦਾ ਬਾਅਦ ਵਿੱਚ ਕੋਈ ਅਤਾ ਪਤਾ ਨਹੀਂ ਲੱਗਾ। ਜਦੋਂ ਉਨ੍ਹਾਂ ਵੱਲੋਂ ਆਪਣੇ ਪੁੱਤਰ ਦੀ ਭਾਲ ਕਰਨ 'ਤੇ ਪੁੱਤਰ ਦਾ ਕੋਈ ਅਤਾ ਪਤਾ ਨਹੀਂ ਮਿਲਿਆ ਤਾਂ ਉਹ ਥਾਣਾ ਹਰਿਆਣਾ ਵਿਖੇ ਆਪਣੇ ਪੁੱਤਰ ਦੀ ਗੁੰਮਸ਼ੁਦਾ ਰਿਪੋਰਟ ਦਰਜ ਕਰਵਾਉਣ ਲਈ ਥਾਣਾ ਹਰਿਆਣਾ ਗਏ ਤਾਂ ਉਨ੍ਹਾਂ ਨੂੰ ਪਿੱਛੋ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਪਿੰਡ ਮਿੱਠੇਵਾਲ ਦੇ ਸ਼ਮਸ਼ਾਨ ਘਾਟ ਵਿੱਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਪਈ ਹੋਈ ਹੈ। ਜਦੋਂ ਉਨ੍ਹਾਂ ਜਾ ਕੇ ਵੇਖਿਆ ਤਾਂ ਉਹ ਉਨ੍ਹਾਂ ਦਾ ਪੁੱਤਰ ਸੀ। ਮੌਕੇ 'ਤੇ ਥਾਣਾ ਹਰਿਆਣਾ ਦੇ ਐੱਸ. ਐੱਚ. ਓ. ਹਰੀਸ਼ ਕੁਮਾਰ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਵਿੱਚ ਲੈ ਕੇ ਪੋਸਟਮਾਰਟਮ ਲਈ ਹੁਸ਼ਿਆਰਪੁਰ ਭੇਜ ਦਿੱਤਾ ਹੈ ਅਤੇ ਅਣਪਛਾਤੇ ਵਿਅਕਤੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਉਕਤ ਨੌਜਵਾਨ ਦੀ ਮੌਤ ਬਿਜਲੀ ਦੇ ਕਰੰਟ ਲੱਗਣ ਨਾਲ ਹੋਈ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦਾ ਸਭ ਤੋਂ ਵੱਡਾ ਬਿਆਨ, ਵਿਵਾਦਾਂ ਨੂੰ ਖ਼ਤਮ ਕਰਨ ਲਈ ਇਲਜ਼ਾਮ ਪੁਆਏ ਝੋਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e