ਪਠਾਨਕੋਟ ਕੈਂਟ ਦੇ ਸੁੰਦਰ ਨਗਰ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
Wednesday, Oct 21, 2026 - 01:05 PM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)– ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਅਧੀਨ ਆਉਂਦੇ ਸੁੰਦਰ ਨਗਰ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਜੀਆਰਪੀ ਚੌਕੀ ਪਠਾਨਕੋਟ ਕੈਂਟ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।
ਜੀ. ਆਰ. ਪੀ. ਚੌਕੀ ਪਠਾਨਕੋਟ ਕੈਂਟ ਦੇ ਪਲਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਉਮਰ ਕਰੀਬ 35 ਤੋਂ 36 ਸਾਲ ਦੇ ਵਿਚਕਾਰ ਹੈ ਅਤੇ ਉਸ ਦਾ ਕੱਦ ਲਗਭਗ 5 ਫੁੱਟ 5 ਤੋਂ 6 ਇੰਚ ਦੱਸਿਆ ਜਾ ਰਿਹਾ ਹੈ। ਉਕਤ ਵਿਅਕਤੀ ਨੇ ਚਿੱਟੇ ਅਤੇ ਭੂਰੇ ਰੰਗ ਦੀ ਕਮੀਜ਼, ਅਸਮਾਨੀ ਨੀਲੇ ਰੰਗ ਦੀ ਪੈਂਟ, ਚਮੜੇ ਦੀ ਬੈਲਟ ਅਤੇ ਗੁਲਾਬੀ ਰੰਗ ਦੀਆਂ ਚੱਪਲਾਂ ਪਾਈਆਂ ਹੋਈਆਂ ਸਨ।
ਪੰਜਾਬ: ਸਕਾਰਪੀਓ ਤੇ ਸਕੂਟਰੀ ਵਿਚਕਾਰ ਭਿਆਨਕ ਟੱਕਰ, ਕੁੜੀ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
ਪੁਲਸ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਲਾਸ਼ ਮਿਲਣ ਦੇ ਕਾਰਨਾਂ ਅਤੇ ਮ੍ਰਿਤਕ ਦੀ ਪਛਾਣ ਸਬੰਧੀ ਅਗਲੀ ਕਾਰਵਾਈ ਪੁਲਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਜੇਕਰ ਕਿਸੇ ਵਿਅਕਤੀ ਨੂੰ ਦਿੱਤੇ ਗਏ ਹੁਲੀਏ ਤੋਂ ਮ੍ਰਿਤਕ ਦੀ ਪਛਾਣ ਹੁੰਦੀ ਹੈ ਜਾਂ ਉਸ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਜੀ. ਆਰ. ਪੀ. ਚੌਕੀ ਪਠਾਨਕੋਟ ਕੈਂਟ ਨਾਲ ਸੰਪਰਕ ਕਰਕੇ ਪੁਲਸ ਦੀ ਮਦਦ ਕਰ ਸਕਦਾ ਹੈ।
ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
