ਪਲਾਟ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Thursday, Aug 15, 2024 - 03:59 PM (IST)

ਪਲਾਟ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਗੋਰਾਇਆ (ਮੁਨੀਸ਼ ਬਾਵਾ)-ਗੋਰਾਇਆ ਦੇ ਵਾਰਡ ਨੰਬਰ 13 ਦੇ ਇਕ ਪਲਾਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਸੰਜੀਵ ਹੀਰ ਨੇ ਦੱਸਿਆ ਕਿ ਉਨ੍ਹਾਂ ਨੂੰ ਮਹੱਲਾ ਨਿਵਾਸੀਆਂ ਨੇ ਸੂਚਨਾ ਦਿੱਤੀ ਕਿ ਇਕ ਪਲਾਟ ਵਿੱਚ ਕਿਸੇ ਨੌਜਵਾਨ ਦੀ ਲਾਸ਼ ਪਈ ਹੈ, ਜਿਨ੍ਹਾਂ ਨੇ ਇਸ ਦੀ ਸੂਚਨਾ ਮੀਡੀਆ ਅਤੇ ਗੋਰਾਇਆ ਪੁਲਸ ਨੂੰ ਦਿੱਤੀ। ਇਸ ਤੋਂ ਬਾਅਦ ਐੱਸ. ਐੱਚ. ਓ.  ਗੋਰਾਇਆ ਰਾਕੇਸ਼ ਕੁਮਾਰ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਮ੍ਰਿਤਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿੱਚੋਂ ਮਿਲੇ ਪਰਸ ਵਿਚੋਂ ਉਸ ਦਾ ਆਧਾਰ ਕਾਰਡ ਮਿਲਿਆ, ਜਿਸ ਤੋਂ ਬਾਅਦ ਨੌਜਵਾਨ ਦੀ ਪਛਾਣ ਕੀਤੀ ਗਈ।  ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਸੁਆਨ ਪੁੱਤਰ ਲੇਖਰਾਜ ਵਾਸੀ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਗੋਰਾਇਆ ਵਜੋਂ ਹੋਈ ਹੈ। ਉਸ ਦੀ ਉਮਰ 33 ਸਾਲ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ-  'ਆਪ' ਆਗੂ ਦੇ ਭਰਾ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

PunjabKesari

ਨੌਜਵਾਨ ਦੀ ਪਛਾਣ ਹੋਣ ਮਗਰੋਂ ਇਸ ਦੀ ਸੂਚਨਾ ਪੁਲਸ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਅਤੇ ਮੌਕੇ 'ਤੇ ਪਹੁੰਚੇ। ਮ੍ਰਿਤਕ ਰਵੀ ਦੇ ਪਿਤਾ ਲੇਖਰਾਜ ਨੇ ਦੱਸਿਆ ਕਿ ਰਵੀ ਮਾੜੀ ਸੰਗਤ ਵਿੱਚ ਪੈ ਗਿਆ ਸੀ ਅਤੇ ਨਸ਼ਾ ਕਰਦਾ ਸੀ, ਜਿਸ ਕਾਰਨ ਉਨ੍ਹਾਂ ਨੇ ਉਸ ਨੂੰ ਘਰੋਂ ਕੱਢ ਦਿੱਤਾ ਸੀ। ਉਸ ਦੀ ਪਤਨੀ ਅਤੇ ਇਕ ਬੱਚਾ ਹੈ, ਜੋ ਆਪਣੇ ਪੇਕੇ ਪਰਿਵਾਰ ਵਿੱਚ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਰਵੀ ਚੰਡੀਗੜ੍ਹ ਵਿੱਚ ਰਹਿੰਦਾ ਸੀ, ਜੋ ਕੱਲ੍ਹ ਹੀ ਆਇਆ ਸੀ ਪਰ ਘਰ ਨਹੀਂ ਆਇਆ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿੱਚ ਭੇਜ ਦਿੱਤਾ ਹੈ। ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਥਾਂ ਉੱਪਰ ਨਸ਼ੇੜੀ ਕਿਸਮ ਦੇ ਨੌਜਵਾਨ ਅਕਸਰ ਹੀ ਆਉਂਦੇ ਹਨ ਅਤੇ ਇਥੇ ਨਸ਼ਾ ਕਰਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਰਹੇਗੀ ਛੁੱਟੀ, CM ਭਗਵੰਤ ਮਾਨ ਨੇ ਕੀਤਾ ਐਲਾਨ

ਪਿਛਲੇ ਦਿਨਾਂ ਵਿੱਚ ਵੀ ਖੇਤਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਕਈ ਦਿਨਾਂ ਬਾਅਦ ਮਿਲੀ ਸੀ ਅਤੇ ਕੱਲ੍ਹ ਵੀ ਇਕ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਦੱਸੀ ਜਾ ਰਹੀ ਹੈ। ਇਸੇ ਤਰ੍ਹਾਂ ਗੁੜਾ ਪਿੰਡ ਦੇ ਨੌਜਵਾਨ ਦੀ ਮੌਤ ਵੀ ਨਸ਼ੇ ਕਾਰਨ ਹੋਈ ਦੱਸੀ ਜਾ ਰਹੀ ਹੈ। ਉਨ੍ਹਾਂ ਇਸ ਥਾਂ 'ਤੇ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਐੱਸ. ਐੱਚ. ਓ. ਰਾਕੇਸ਼ ਕੁਮਾਰ ਨੇ ਕਿਹਾ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨ ਦਾ ਪਤਾ ਚੱਲੇਗਾ। ਮ੍ਰਿਤਕ ਦਾ ਮੋਬਾਇਲ ਫੋਨ ਗਾਇਬ ਹੈ, ਜਿਸ ਦੀ ਭਾਲ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਲੁਧਿਆਣਾ 'ਚ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ, ਸ਼ਹੀਦਾਂ ਨੂੰ ਯਾਦ ਕਰਦਿਆਂ ਆਖੀਆਂ ਇਹ ਗੱਲਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News