ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ

Sunday, Jan 31, 2021 - 07:59 PM (IST)

ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ

ਜਲੰਧਰ (ਮ੍ਰਿਦੁਲ)– ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਚ ਇਕ ਨੌਜਵਾਨ ’ਤੇ ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਅੱਖੀਂ ਵੇਖਣ ਵਾਲਿਆਂ ਦੀ ਮੰਨੀਏ ਤਾਂ ਇਸ ਘਟਨਾ ਵਿਚ ਇਕ ਨੌਜਵਾਨ ’ਤੇ 20 ਹਮਲਾਵਰਾਂ ਨੇ ਹਮਲਾ ਕੀਤਾ ਅਤੇ ਨੇੜੇ-ਤੇੜੇ ਖੜ੍ਹੇ ਲੋਕ ਤਮਾਸ਼ਾ ਵੇਖਦੇ ਰਹੇ। ਹਮਲਾਵਰਾਂ ਨੇ ਨੌਜਵਾਨ ਨੂੰ ਇੰਨਾ ਕੁੱਟਿਆ ਕਿ ਤੇਜ਼ਧਾਰ ਹਥਿਆਰ ਨਾਲ ਉਸ ਦਾ ਸੱਜਾ ਗੁੱਟ ਵੱਢ ਦਿੱਤਾ। ਮਾਮਲੇ ਨੂੰ ਲੈ ਕੇ ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਹੱਤਿਆ ਦੀ ਕੋਸ਼ਿਸ਼ ਤਹਿਤ ਕੇਸ ਦਰਜ ਕਰ ਲਿਆ ਹੈ। ਪੀੜਤ ਨੌਜਵਾਨ ਜੋਸ਼ੀ ਹਸਪਤਾਲ ਵਿਚ ਦਾਖ਼ਲ ਹੈ।

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਭਾਰਗਵ ਕੈਂਪ ’ਚ ਨਸ਼ੇ ਦੇ ਆਦੀ ਨੌਜਵਾਨ ਨੇ ਖ਼ੁਦ ਨੂੰ ਲਾਈ ਅੱਗ

PunjabKesari

ਐੱਸ. ਐੱਚ. ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਪੀੜਤ ਦੀ ਪਛਾਣ ਵਿਸ਼ਾਲ ਪੁੱਤਰ ਹਨੂਮਾਨ ਪ੍ਰਸਾਦ ਨਿਵਾਸੀ ਬਾਬਾ ਕਾਹਨਦਾਸ ਨਗਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਵਿਸ਼ਾਲ ਦੀ ਮੁਲਜ਼ਮ ਕਰਨ, ਫਤਿਹ ਅਤੇ ਅਮਨਦੀਪ ਸਿੰਘ ਅਮਨੀ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ।

PunjabKesari

ਕਈ ਵਾਰ ਉਹ ਆਹਮੋ-ਸਾਹਮਣੇ ਵੀ ਹੋ ਚੁੱਕੇ ਹਨ ਪਰ ਸ਼ਨੀਵਾਰ ਸ਼ਾਮੀਂ 7 ਵਜੇ ਵਿਸ਼ਾਲ ਦਾ ਇਕ ਦੋਸਤ ਉਸ ਨੂੰ ਬਾਹਰ ਕਿਸੇ ਕੰਮ ਲੈ ਕੇ ਗਿਆ ਸੀ, ਜਿੱਥੇ ਰਸਤੇ ਵਿਚ ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਨੇੜੇ ਕਰੀਬ 20 ਨੌਜਵਾਨਾਂ ਵੱਲੋਂ ਵਿਸ਼ਾਲ ’ਤੇ ਹਮਲਾ ਕਰ ਦਿੱਤਾ ਗਿਆ, ਜਿਸ ਦੌਰਾਨ ਮੁਲਜ਼ਮਾਂ ਨੇ ਉਸ ਦਾ ਗੁੱਟ ਵੱਢ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਲਾਵਾਰਿਸ ਹਾਲਤ ਵਿਚ ਛੱਡ ਕੇ ਭੱਜ ਗਏ।

ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ

PunjabKesari

ਮਾਮਲੇ ਸਬੰਧੀ ਜਦੋਂ ਵਿਸ਼ਾਲ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਉਸ ਨੂੰ ਜੋਸ਼ੀ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਏ. ਐੱਸ. ਆਈ. ਅਜੇਪਾਲ ਨੇ ਦੱਸਿਆ ਕਿ ਫ਼ਿਲਹਾਲ ਵਿਸ਼ਾਲ ਅਜੇ ਅਨਫਿੱਟ ਹੈ, ਉਸ ਨੂੰ ਹੋਸ਼ ਆਉਣ ’ਤੇ ਬਿਆਨ ਦਰਜ ਕਰ ਲਏ ਜਾਣਗੇ। ਫ਼ਿਲਹਾਲ ਪੁਲਸ ਵੱਲੋਂ ਧਾਰਾ 307 ਤਹਿਤ ਡੀ. ਡੀ. ਆਰ. ਦਰਜ ਕਰ ਲਈ ਗਈ ਹੈ।

PunjabKesari

PunjabKesari

ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ

ਨੋਟ- ਸ਼ਹਿਰ ਵਿਚ ਵਧ ਰਹੀ ਗੁੰਡਾਗਰਦੀ  ਨੂੰ ਲੈ ਕੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦੱਸੋ


author

shivani attri

Content Editor

Related News