ਅੱਧੀ ਦਰਜਨ ਹਮਲਾਵਰਾਂ ਨੇ ਸ਼ਰੇਆਮ ਚਲਾਈਆਂ ਕਿਰਪਾਨਾਂ ਤੇ ਰਾਡਾਂ, ਦਹਿਸ਼ਤ ਨਾਲ ਸਹਿਮੇ ਲੋਕ

Friday, Oct 30, 2020 - 06:53 PM (IST)

ਅੱਧੀ ਦਰਜਨ ਹਮਲਾਵਰਾਂ ਨੇ ਸ਼ਰੇਆਮ ਚਲਾਈਆਂ ਕਿਰਪਾਨਾਂ ਤੇ ਰਾਡਾਂ, ਦਹਿਸ਼ਤ ਨਾਲ ਸਹਿਮੇ ਲੋਕ

ਸਾਹਨੇਵਾਲ/ਕੁਹਾੜਾ (ਜ.ਬ.)— ਕਿਸੇ ਨੌਜਵਾਨ ਬਾਰੇ ਪੁੱਛਣ ਦਾ ਬਹਾਨਾ ਬਣਾ ਕੇ ਅੱਧਾ ਦਰਜਨ ਦੇ ਕਰੀਬ ਨੌਜਵਾਨਾਂ ਨੇ ਪ੍ਰੇਮ ਨਗਰ 'ਚ ਕਥਿਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੁਝ ਨੌਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਜਿਨ੍ਹਾਂ 'ਚੋਂ ਇਕ ਨੌਜਵਾਨ ਦੀ ਹਾਲਤ ਜ਼ਿਆਦਾ ਗੰਭੀਰ ਹੈ। ਥਾਣਾ ਸਾਹਨੇਵਾਲ ਦੀ ਪੁਲਸ ਨੇ 5 ਦੇ ਕਰੀਬ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦੋਹਰਾ ਕਤਲ: ਨਸ਼ੇੜੀ ਪੁੱਤ ਨੇ ਪਿਓ ਤੇ ਮਤਰੇਈ ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਪੁਲਸ ਨੂੰ ਦਿੱਤੇ ਬਿਆਨਾਂ 'ਚ ਮੁਹੰਮਦ ਰਾਜੂ ਪੁੱਤਰ ਮੁਹੰਮਦ ਮੁਰਤਜਾ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਲੁਧਿਆਣਾ ਨੇ ਦੱਸਿਆ ਕਿ ਉਹ ਇਕ ਦੋਸਤ ਦੇ ਕਮਰੇ 'ਚ ਬਾਕੀ ਦੋਸਤਾਂ ਨਾਲ ਤਾਸ਼ ਖੇਡ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਟੋਪੀ ਨਾਮ ਦੇ ਲੜਕੇ ਬਾਰੇ ਪੁੱਛਣ ਆਇਆ, ਜਿਸ ਨੂੰ ਕਿਹਾ ਕਿ ਅਸੀਂ ਟੋਪੀ ਨਾਂ ਦੇ ਕਿਸੇ ਨੌਜਵਾਨ ਨੂੰ ਨਹੀਂ ਜਾਣਦੇ। ਜੋ ਬਾਅਦ 'ਚ ਆਪਣੇ 4 ਹੋਰ ਸਾਥੀਆਂ ਨਾਲ ਕਿਰਪਾਨਾਂ ਅਤੇ ਰਾਡਾਂ ਸਮੇਤ ਆਇਆ, ਜਿਨ੍ਹਾਂ ਨੇ ਮੁਹੰਮਦ ਰਾਜੂ ਅਤੇ ਉਸ ਦੇ ਦੋਸਤਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਮੁਹੰਮਦ ਰਾਜੂ ਪੀ. ਜੀ. ਆਈ. ਹਸਪਤਾਲ 'ਚ ਦਾਖ਼ਲ ਹੈ।
ਇਹ ਵੀ ਪੜ੍ਹੋ: ਕੈਪਟਨ ਦੱਸਣ ਕਿ ਮੁਖ਼ਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ 'ਚ ਕਿਉਂ ਦਿੱਤੀ ਜਾ ਰਹੀ ਹੈ ਸ਼ਰਨ : ਭੂੰਦੜ


author

shivani attri

Content Editor

Related News