ਵਿਆਹ ਸਮਾਗਮ ਤੋਂ ਘਰ ਪਰਤ ਰਹੇ ਦੋ ਭਰਾਵਾਂ 'ਤੇ ਰਾਡਾਂ ਸਣੇ ਤਲਵਾਰਾਂ ਨਾਲ ਕੀਤਾ ਹਮਲਾ

Monday, Dec 07, 2020 - 05:29 PM (IST)

ਵਿਆਹ ਸਮਾਗਮ ਤੋਂ ਘਰ ਪਰਤ ਰਹੇ ਦੋ ਭਰਾਵਾਂ 'ਤੇ ਰਾਡਾਂ ਸਣੇ ਤਲਵਾਰਾਂ ਨਾਲ ਕੀਤਾ ਹਮਲਾ

ਨੂਰਪੁਰਬੇਦੀ (ਭੰਡਾਰੀ)— ਸਥਾਨਕ ਪੁਲਸ ਨੇ ਪਿੰਡ ਰੈਂਸੜਾ ਦੇ 2 ਨੌਜਵਾਨ ਭਰਾਵਾਂ 'ਤੇ ਹੋਏ ਕਾਤਿਲਾਨਾ ਹਮਲੇ ਦੇ ਸਬੰਧ 'ਚ ਦਰਜ ਇਰਾਦਾ ਕਤਲ ਦੇ ਕੇਸ 'ਚ ਲੋੜੀਂਦੇ 3 ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਦਕਿ ਮਾਮਲੇ 'ਚ ਨਾਮਜ਼ਦ 5 ਦੋਸ਼ੀ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੌਜਵਾਨ ਪ੍ਰਦੀਪ ਕੁਮਾਰ ਪੁੱਤਰ ਹਰੀ ਕਿਸ਼ਨ ਨਿਵਾਸੀ ਰੈਂਸੜਾ ਨੇ ਬੀਤੇ ਦਿਨੀਂ ਚੌਕੀ ਕਲਵਾਂ ਦੀ ਪੁਲਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ 'ਚ ਦੱਸਿਆ ਸੀ ਕਿ ਜਦੋਂ ਉਸ ਦਾ ਭਰਾ ਗੁਰਪ੍ਰੀਤ ਸਿੰਘ ਇਕ ਵਿਆਹ 'ਚ ਸ਼ਾਮਲ ਹੋਣ ਉਪਰੰਤ ਪਿੰਡ ਦੀ ਫਿਰਨੀ ਤੋਂ ਪੈਦਲ ਅਪਣੇ ਘਰ ਵਾਪਸ ਪਰਤ ਰਿਹਾ ਸੀ ਤਾਂ ਉਕਤ ਮੁਲਜ਼ਮਾਂ ਨੇ ਮੇਰੇ ਅਤੇ ਮੇਰੇ ਭਰਾ ਨੂੰ ਘੇਰ ਕੇ ਗੰਭੀਰ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀ ਨੀਅਤ ਨਾਲ ਛੁਰੇ, ਰਾਡਾਂ ਅਤੇ ਕਿਰਪਾਨਾਂ ਸਮੇਤ ਹੋਰ ਤੇਜ਼ਧਾਰ ਹਥਿਆਰਾਂ ਨਾਲ ਸਾਨੂੰ ਗੰਭੀਰ ਜਖ਼ਮੀਂ ਕਰਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ: ਹਨੀਮੂਨ ਮਨਾਉਣ ਜੰਮੂ-ਕਸ਼ਮੀਰ ਦੀਆਂ ਵਾਦੀਆਂ 'ਚ ਪਹੁੰਚੀ ਅਦਾਕਾਰਾ ਸਨਾ ਖ਼ਾਨ,  ਸਾਂਝੀਆਂ ਤਸਵੀਰਾਂ ਕੀਤੀਆਂ

ਇਨ੍ਹਾਂ ਦੋਵੇਂ ਭਰਾਵਾਂ 'ਚੋਂ ਗੁਰਪ੍ਰੀਤ ਸਿੰਘ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ ਸੀ। ਚੌਕੀ ਕਲਵਾਂ ਦੀ ਪੁਲਸ ਨੇ ਉਕਤ ਬਿਆਨਾਂ ਦੇ ਆਧਾਰ 'ਤੇ ਪਿੰਡ ਰੈਂਸੜਾ ਨਾਲ ਹੀ ਸਬੰਧਤ 8 ਵਿਅਕਤੀਆਂ ਸਮੇਤ 4-5 ਹੋਰ ਨਾਮਲੂਮ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਸਹਿਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ:ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪੇ ਵੀ ਹੋਏ ਹੈਰਾਨ

ਵਿਆਹ 'ਚ ਲੱਗੇ ਟੈਂਟ 'ਚ ਪਟਾਕੇ ਚਲਾਉਣ ਤੋਂ ਰੋਕਣ ਨੂੰ ਲੈ ਕੇ ਹੋਈ ਸੀ ਤਕਰਾਰ  
ਪੁਲਸ ਅਨੁਸਾਰ ਇਕ ਧਿਰ ਵੱਲੋਂ ਦੂਜੀ ਧਿਰ ਨੂੰ ਵਿਆਹ 'ਚ ਲੱਗੇ ਟੈਂਟ 'ਚ ਪਟਾਕੇ ਚਲਾਉਣ ਤੋਂ ਰੋਕਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਉਪਰੰਤ ਇਹ ਹਮਲਾ ਕੀਤਾ ਗਿਆ ਸੀ। ਇਸ ਸਮੁੱਚੇ ਮਾਮਲੇ ਸਬੰਧੀ ਥਾਣਾ ਮੁਖੀ ਨੂਰਪੁਰਬੇਦੀ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਕਤ 8 ਕਥਿਤ ਦੋਸ਼ੀਆਂ 'ਚੋਂ ਪਵਨਦੀਪ ਸਿੰਘ ਪੁੱਤਰ ਰਾਮ ਆਸਰਾ, ਅੰਗਰੇਜ਼ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਹਰਮਨ ਸਿੰਘ ਪੁੱਤਰ ਮੱਖਣ ਸਿੰਘ ਨਿਵਾਸੀ ਪਿੰਡ ਰੈਂਸੜਾ, ਥਾਣਾ ਨੂਰਪੁਰਬੇਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ 5 ਦੋਸ਼ੀਆਂ 'ਚ ਸ਼ਾਮਿਲ ਕਾਕਾ ਪੁੱਤਰ ਜਸਵੰਤ ਸਿੰਘ, ਰੋਡਾ ਪੁੱਤਰ ਰਾਮ ਆਸਰਾ, ਹਰਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ, ਲੱਕੀ ਪੁੱਤਰ ਰਾਮ ਆਸਰਾ ਅਤੇ ਗੁਰਦੀਪ ਸਿੰਘ ਉਰਫ਼ ਬੱਬੂ ਪੁੱਤਰ ਜਸਵੰਤ ਸਿੰਘ ਨਿਵਾਸੀ ਰੈਂਸੜਾ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਦੋਸ਼ੀਆਂ ਦੇ 2 ਦਿਨਾਂ ਪੁਲਸ ਰਿਮਾਂਡ ਤੋਂ ਬਾਦ ਅੱਜ ਜੂਡੀਸ਼ੀਅਲ ਰਿਮਾਂਡ ਲਈ ਉਨ੍ਹਾਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਰੌਂਗਟੇ ਖੜ੍ਹੇ ਕਰ ਦੇਵੇਗੀ ਪਤਨੀ ਦੀ ਇਹ ਕਰਤੂਤ, ਧੀਆਂ ਤੇ ਭੈਣਾਂ ਨਾਲ ਮਿਲ ਕੇ ਜਿਊਂਦਾ ਸਾੜਿਆ ਪਤੀ


author

shivani attri

Content Editor

Related News