ਫਿਰੋਜ਼ਪੁਰ ''ਚ ਸ਼ਰੇਆਮ ਗੁੰਡਾਗਰਦੀ, ਨੌਜਵਾਨਾਂ ਨੇ ਢਾਬਾ ਮਾਲਕ ''ਤੇ ਕੀਤਾ ਜਾਨਲੇਵਾ ਹਮਲਾ, ਘਟਨਾ CCTV ''ਚ ਕੈਦ
Thursday, May 18, 2023 - 05:44 PM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਸਤੀਏ ਵਾਲਾ ਰੇਲਵੇ ਫਾਟਕ ਨੇੜੇ ਸਥਿਤ ਮਿੱਤਰਾ ਦਾ ਢਾਬਾ ’ਤੇ 5.30 ਵਜੇ ਦੇ ਕਰੀਬ 3 ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਆਏ, ਜਿਨ੍ਹਾਂ ਨੇ ਢਾਬੇ ’ਤੇ ਭੰਨਤੋੜ ਕੀਤੀ ਅਤੇ ਢਾਬਾ ਮਾਲਕ ਆਸ਼ੂ ਵਾਸੀ ਲੋਕੋ ਸ਼ੈੱਡ ’ਤੇ ਜਾਨਲੇਵਾ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਉਸ ਦੀ ਪਤਨੀ ਰੇਣੂ ਦੇਵੀ ’ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਦੱਸ ਦੇਈਏ ਕਿ ਭੰਨਤੋੜ ਅਤੇ ਕੁੱਟਮਾਰ ਦੀ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ। ਢਾਬੇ ਦੇ ਮਾਲਕ ਆਸ਼ੂ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਲੜਾਈ ਜਾਂ ਦੁਸ਼ਮਣੀ ਨਹੀਂ ਹੈ ਅਤੇ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ।
ਇਹ ਵੀ ਪੜ੍ਹੋ- ਮਾਨਸਾ ਜ਼ਿਲ੍ਹੇ ਨੂੰ ਜਲਦ ਮਿਲੇਗੀ ਵੱਡੀ ਸੌਗਾਤ, ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ
ਉਸ ਨੇ ਦੱਸਿਆ ਕਿ ਜਿਵੇਂ ਹੀ ਉਹ ਅਤੇ ਉਸ ਦੀ ਪਤਨੀ ਸ਼ਾਮ 5.30 ਵਜੇ ਦੇ ਕਰੀਬ ਢਾਬੇ ’ਤੇ ਆਏ ਅਤੇ ਅਜੇ ਉਹ ਢਾਬੇ ਦਾ ਸਾਮਾਨ ਅਤੇ ਕੁਰਸੀਆਂ ਆਦਿ ਲਗਾ ਰਹੇ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਤਿੰਨ ਅਣਪਛਾਤੇ ਨੌਜਵਾਨ ਆਏ, ਜਿਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਸਿਰ ’ਤੇ ਜੱਗ ਅਤੇ ਇੱਟਾਂ ਨਾਲ ਵਾਰ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਉਹ ਆਪਣੀ ਜਾਨ ਬਚਾਉਣ ਲਈ ਭੱਜਿਆ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਢਾਬੇ ਦਾ ਸਾਰੇ ਸਾਮਾਨ ਦੀ ਤੋੜ-ਭੰਨ ਕੀਤੀ। ਢਾਬੇ ਦੇ ਮਾਲਕ ਨੇ ਦੱਸਿਆ ਕਿ ਉਸ ਦੇ ਢਾਬੇ ’ਤੇ ਪਹਿਲਾਂ ਵੀ 3 ਵਾਰ ਚੋਰੀ ਹੋ ਚੁੱਕੀ ਹੈ ਅਤੇ ਇਕ ਵਾਰ ਉਸ ਦਾ ਮੋਟਰਸਾਈਕਲ ਵੀ ਚੋਰੀ ਹੋ ਚੁੱਕਾ ਹੈ ਅਤੇ ਹੁਣ ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਹਮਲਾ ਕਰਕੇ ਉਸ ਦੇ ਢਾਬੇ ਦਾ ਸਾਰਾ ਸਾਮਾਨ ਭੰਨ ਦਿੱਤਾ ਹੈ।
ਇਹ ਵੀ ਪੜ੍ਹੋ- ਕੁਦਰਤ ਦਾ ਕਹਿਰ! ਤੇਜ਼ ਝੱਖੜ ਦੀ ਲਪੇਟ 'ਚ ਆਉਣ ਕਾਰਨ ਕਿਸਾਨ ਤੇ ਮਜ਼ਦੂਰ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।