ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ’ਤੇ ਜਾਨਲੇਵਾ ਹਮਲਾ, ਗੋਲ਼ੀ ਲੱਗਣ ਕਾਰਣ ਹੋਏ ਜ਼ਖਮੀ

Sunday, May 29, 2022 - 06:15 PM (IST)

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ’ਤੇ ਜਾਨਲੇਵਾ ਹਮਲਾ, ਗੋਲ਼ੀ ਲੱਗਣ ਕਾਰਣ ਹੋਏ ਜ਼ਖਮੀ

ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਇਸ ਹਮਲੇ ਵਿਚ ਸਿੱਧੂ ਮੂਸੇਵਾਲਾ ਸਣੇ ਤਿੰਨ ਲੋਕ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰ ਕੇ ਵਾਲਾ ਨੇੜੇ ਹੋਇਆ ਹੈ।

ਇਹ ਵੀ ਪੜ੍ਹੋ : ਸਿੱਧੂ-ਮਜੀਠੀਆ ਨੂੰ ਹਰਾਉਣ ਵਾਲੀ ਵਿਧਾਇਕਾ ਜੀਵਨ ਜੋਤ ਕੌਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਦੱਸਿਆ ਜਾ ਰਿਹਾ ਹੈ ਕਿ ਇਕ ਗੋਲ਼ੀ ਸਿੱਧੂ ਮੂਸੇਵਾਲਾ ਦੇ ਵੀ ਲੱਗੀ ਹੈ, ਜਿਸ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ’ਤੇ ਕਿਹੜੇ ਲੋਕਾਂ ਵਲੋਂ ਹਮਲਾ ਕੀਤਾ ਗਿਆਹੈ, ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News