ਦਸੂਹਾ 'ਚ ਵੱਡੀ ਵਾਰਦਾਤ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੂੰ ਕੀਤਾ ਲਹੂ-ਲੁਹਾਨ
Monday, Mar 04, 2024 - 05:30 PM (IST)

ਦਸੂਹਾ (ਵਰਿੰਦਰ ਪੰਡਿਤ )-ਦਸੂਹਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਇਬ੍ਰਾਹਿਮਪੁਰ ਮੰਡ ਵਿਚ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਦੀ ਰੰਜਿਸ਼ ਨੂੰ ਲੈ ਕੇ ਪ੍ਰਧਾਨ ਸਵਰਨ ਸਿੰਘ ਪੁੱਤਰ ਤਾਰਾ ਸਿੰਘ 'ਤੇ ਜਾਨਲੇਵਾ ਹਮਲਾ ਕਰਕੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਦੀ ਅਗਵਾਈ ਵਿਚ ਪੁਲਸ ਟੀਮ ਇਸ ਦੀ ਜਾਂਚ ਕਰ ਰਹੀ ਹੈ |
ਇਹ ਵੀ ਪੜ੍ਹੋ: ਅਹਿਮ ਖ਼ਬਰ: ਬੰਦ ਹੋ ਸਕਦੀ ਹੈ ਵੇਰਕਾ ਦੁੱਧ ਦੀ ਸਪਲਾਈ, ਜਾਣੋ ਕੀ ਹੈ ਕਾਰਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8