ਅੰਮ੍ਰਿਤਸਰ ''ਚ ਗੁੰਡਾਗਰਦੀ ਦਾ ਨੰਗਾ ਨਾਚ, ਸਬਜ਼ੀ ਵਿਕਰੇਤਾ ''ਤੇ ਹਥਿਆਰਾਂ ਨਾਲ ਕੀਤਾ ਹਮਲਾ

Thursday, Jul 02, 2020 - 05:08 PM (IST)

ਅੰਮ੍ਰਿਤਸਰ ''ਚ ਗੁੰਡਾਗਰਦੀ ਦਾ ਨੰਗਾ ਨਾਚ, ਸਬਜ਼ੀ ਵਿਕਰੇਤਾ ''ਤੇ ਹਥਿਆਰਾਂ ਨਾਲ ਕੀਤਾ ਹਮਲਾ

ਅੰਮ੍ਰਿਤਸਰ (ਸੁਮਿਤ)— ਅੰਮ੍ਰਿਤਸਰ ਦੇ ਪ੍ਰੀਤ ਨਗਰ 'ਚ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਇਕ ਸਬਜ਼ੀ ਵਿਕਰੇਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿਊ ਪ੍ਰੀਤ ਨਗਰ ਇਲਾਕੇ ਦਾ ਰਹਿਣ ਵਾਲਾ ਕੈਲਾਸ਼ ਚੌਧਰੀ ਸਬਜ਼ੀ ਵਿਕਰੇਤਾ 'ਤੇ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. 'ਚ ਕੈਦ ਹੋ ਗਈ ਹੈ। ਸੀ. ਸੀ. ਟੀ.ਵੀ. 'ਚ ਸਾਫ ਦਿਸਦਾ ਹੈ ਕਿ 12 ਦੇ ਕਰੀਬ ਨਸ਼ੇ 'ਚ ਟੱਲੀ ਵਿਅਕਤੀ ਕੈਲਾਸ਼ ਦੇ ਘਰ ਆਉਂਦੇ ਹਨ ਅਤੇ ਮਾਮੂਲੀ ਝਗੜਾ ਤੋਂ ਬਾਅਦ ਗਾਲਾਂ ਕੱਢਦੇ ਹੋਏ ਕਿਰਪਾਨਾਂ ਅਤੇ ਦਾਤਰ ਨਾਲ ਹਮਲਾ ਕਰ ਦਿੰਦੇ ਹਨ।

ਬੀਬੀ ਰੰਜੀਤਾ ਦੇਵੀ ਨੇ ਦੱਸਿਆ ਕਿ ਨਸ਼ੇ ਦੇ ਟੱਲੀ ਹੋ ਕੇ ਕੁਝ ਵਿਅਕਤੀ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੇ ਕੁਝ ਖਾਣ ਲਈ ਮੰਗਿਆ ਜਦ ਮਨ੍ਹਾ ਕੀਤਾ ਤਾਂ ਉਹ ਗਾਲਾਂ ਕੱਢਣ ਲੱਗੇ ਅਤੇ ਬਾਅਦ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਦੇ ਪਤੀ ਕੈਲਾਸ਼ ਨੂੰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ ਗਿਆ।

ਕੈਲਾਸ਼ ਦੇ ਛੋਟੇ ਭਰਾ ਸ਼ਾਮ ਚੌਧਰੀ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੇ ਘਰ 'ਚ ਹਮਲਾ ਕੀਤਾ ਗਿਆ ਅਤੇ ਵੱਡੇ ਭਰਾ ਨੂੰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜਦੋਂ ਉਹ ਘਰ ਆ ਰਿਹਾ ਸੀ ਤਾਂ ਇਨ੍ਹਾਂ ਲੋਕਾਂ ਨੇ ਹੀ ਰਸਤੇ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। ਇਸ ਸਬੰਧੀ ਪੁਲਸ ਅਧਿਕਾਰੀ ਵੱਲੋਂ ਦੱਸਿਆ ਕਿ ਇਸ ਮਾਮਲੇ 'ਚ 2 ਮੁਲਜ਼ਮ ਗਣੇਸ਼ ਨੇਪਾਲੀ ਅਤੇ ਪ੍ਰਕਾਸ਼ ਅਤੇ ਉਸ ਦੇ ਸਾਥੀਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


author

shivani attri

Content Editor

Related News