ਜਲੰਧਰ: ਅਸ਼ੋਕ ਵਿਹਾਰ ’ਚ ਗੁੰਡਾਗਰਦੀ, ਤਲਵਾਰਾਂ ਨਾਲ ਨੌਜਵਾਨ ’ਤੇ ਕੀਤਾ ਹਮਲਾ
Thursday, Feb 25, 2021 - 03:57 PM (IST)
 
            
            ਜਲੰਧਰ (ਸੋਨੂੰ)— ਜਲੰਧਰ ਦੇ ਅਸ਼ੋਕ ਵਿਹਾਰ ’ਚ ਪੁਰਾਣੀ ਰੰਜਿਸ਼ ਦੇ ਚਲਦਿਆਂ 12 ਹਥਿਆਰਬੰਦ ਵਿਅਕਤੀਆਂ ਨੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਅਮਰਜੀਤ ਨਾਂ ਦੇ ਵਿਅਕਤੀ ’ਤੇ ਇੱਟਾਂ ਅਤੇ ਤਲਵਾਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ। ਇਥੋਂ ਤੱਕ ਕਿ ਘਰ ਦੇ ਬਾਕੀ ਮੈਂਬਰਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਹਮਲਾਵਰ ਵਿਅਕਤੀਆਂ ’ਚੋਂ ਨੇੜੇ ਦੇ ਲੋਕਾਂ ਨੇ ਇਕ ਨੂੰ ਫੜ ਲਿਆ ਅਤੇ ਕੁੱਟਮਾਰ ਕੀਤੀ, ਜਿਸ ’ਚ ਉਕਤ ਵਿਅਕਤੀ ਵੀ ਜ਼ਖ਼ਮੀ ਹੋਇਆ ਹੈ। ਦੋਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਮੁੜ ਸ਼ਾਇਰਾਨਾ ਅੰਦਾਜ਼ ’ਚ ਕੇਂਦਰ ਸਰਕਾਰ ’ਤੇ ਟਵਿੱਟਰ ਰਾਹੀਂ ਵਿੰਨ੍ਹੇ ਨਿਸ਼ਾਨੇ

ਅਮਰਜੀਤ ਦੀ ਪਤਨੀ ਪੁਸ਼ਪਾ ਨੇ ਦੱਸਿਆ ਕਿ ਬੀਤੀ ਰਾਤ ਕਿਸੇ ਕੰਮ ਤੋਂ ਜਦੋਂ ਘਰ ਆਈ ਅਤੇ ਅੰਦਰ ਤੋਂ ਦਰਵਾਜ਼ਾ ਬੰਦ ਕਰ ਲਿਆ। ਇੰਨੇ ਦੇਰ ’ਚ ਕਈ ਨੌਜਵਾਨਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

ਅਮਰਜੀਤ ਦੇ ਪਿਤਾ ਰਾਮਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਪੋਤੇ ਨੂੰ ਆਵਾਜ਼ ਦੇ ਕੇ ਕਿਸੇ ਬੁਲਾਇਆ। ਉਹ ਆਪਣੇ ਬੇਟੇ ਅਮਰਜੀਤ ਦੇ ਨਾਲ ਘਰ ਦਾ ਦਰਵਾਜ਼ਾ ਖੋਲ੍ਹ ਕੇ ਬਾਹਰ ਆਏ ਤਾਂ ਉਨ੍ਹਾਂ ਦੇ ਬੇਟੇ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਸਰੀਏ ਨਾਲ ਵੀ ਹਮਲਾ ਕਰ ਦਿੱਤਾ ਗਿਆ ਅਤੇ ਇਕ ਪੱਥਰ ਮਾਰਦੇ ਹੋਏ 12 ਨੌਜਵਾਨ ਉਥੋਂ ਫਰਾਰ ਹੋ ਗਏ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            